ਨਵੀਂ ਦਿੱਲੀ(ਪੰਜਾਬੀ ਖ਼ਬਰਨਾਮਾ):- ਬਾਲੀਵੁੱਡ ਦੀ ਸਦਾਬਹਾਰ ਅਦਾਕਾਰਾ ਵੈਜਯੰਤੀ ਮਾਲਾ ਅਤੇ ਦੱਖਣ ਦੇ ਸੁਪਰਸਟਾਰ ਚਿਰੰਜੀਵੀ ਨੂੰ ਭਾਰਤ ਦੇ ਦੂਜੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਨੂੰ ਕਲਾ ਦੇ ਖੇਤਰ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਇਹ ਪੁਰਸਕਾਰ ਮਿਲਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਸ਼ਾਮ ਨੂੰ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਸਿਵਲ ਇਨਵੈਸਟੀਚਰ ਸਮਾਰੋਹ-2 ਵਿੱਚ ਸਾਲ 2024 ਲਈ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਪੁਰਸਕਾਰਾਂ ਦਿੱਤਾ। ਇਸ ਐਵਾਰਡ ਸਮਾਰੋਹ ‘ਚ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸ਼ਿਰਕਤ ਕੀਤੀ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੈਜਯੰਤੀ ਮਾਲਾ ਅਤੇ ਚਿਰੰਜੀਵੀ ਨੂੰ ਪਦਮ ਵਿਭੂਸ਼ਣ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਚਿਰੰਜੀਵੀ ਨੇ ਪੁਰਸਕਾਰ ਮਿਲਣ ‘ਤੇ ਖੁਸ਼ੀ ਜ਼ਾਹਰ ਕੀਤੀ ਅਤੇ ਦੇਸ਼ ਦੇ ਲੋਕਾਂ ਵੱਲੋਂ ਦਿੱਤੇ ਗਏ ਪਿਆਰ ਅਤੇ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਐਕਸ ‘ਤੇ ਲਿਖਿਆ, “ਕਲਾ ਪ੍ਰੇਮੀਆਂ ਦਾ ਧੰਨਵਾਦ, ਉਨ੍ਹਾਂ ਸਾਰਿਆਂ ਦਾ ਜਿਨ੍ਹਾਂ ਨੇ ਕਲਾ ਦੇ ਖੇਤਰ ਵਿੱਚ ਮੇਰਾ ਸਮਰਥਨ ਕੀਤਾ।”

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।