ਹੁਸ਼ਿਆਰਪੁਰ, 1 ਫਰਵਰੀ (ਪੰਜਾਬੀ ਖ਼ਬਰਨਾਮਾ)
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ  ਸਬ ਡਵੀਜ਼ਨ ਗੜ੍ਹਸ਼ੰਕਰ ਵਿਖੇ ਫਰੰਟ ਆਫਿਸ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜਿਥੇ ਗੜ੍ਹਸ਼ੰਕਰ ਦੇ ਫਰੰਟ ਆਫਿਸ ਦੇ ਕੰਮਕਾਜ਼ ਦਾ ਜਾਇਜ਼ਾ ਲਿਆ ਉਥੇ 9 ਮਾਰਚ 2024 ਨੂੰ ਲਗਾਈ ਜਾਣ ਵਾਲੀ ਕੌਮ ਲੋਕ ਅਦਾਲਤ ਵਿਚ ਵੱਧ ਤਂੋ ਵੱਧ ਪ੍ਰੀ-ਲਿਟਿਗੇਟਿਵ ਕੇਸਾਂ ਨੂੰ ਲਗਾਉਣ ਬਾਰੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਫਰੰਟ ਆਫਿਸ ਦੇ ਰਿਟੇਨਰ ਐਡਵੋਕੇਟ ਅਤੇ ਪੀ.ਐਲ.ਵੀ ਦੇ ਕੰਮਕਾਜ਼ ਦਾ ਜਾਇਜ਼ਾ ਵੀ ਲਿਆ ਅਤੇ ਫਰੰਟ ਆਫਿਸ ਵਿਚ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਦਾ ਕਾਰਵਾਈ ਰਜਿਸਟਰ ਚੈੱਕ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪੈਨਲ ਦੇ ਵਕੀਲਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਪੋਸੀਡਿੰਗ ਕਾਰਡ ਵੀ ਚੈੱਕ ਕੀਤੇ। ਜਿਨ੍ਹਾਂ ਕੇਸਾਂ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ, ਉਨ੍ਹਾਂ ਕੇਸਾਂ ਦੇ ਫੀਡਬੈਕ ਪ੍ਰੋਫਾਰਮੇ ਵੀ ਚੈੱਕ ਕੀਤੇ ਗਏ। ਉਨ੍ਹਾਂ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਤੋਂ ਇਲਾਵਾ 9 ਮਾਰਚ ਨੂੰ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ’ਤੇ ਕਚਹਿਰੀਆਂ ਵਿਖੇ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਦੱਸਿਆ ਗਿਆ।          

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।