ਚੰਡੀਗੜ੍ਹ, 29 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਗਰਾਉਂ ਇਲਾਕੇ ਦੇ ਪਿੰਡ ਕਮਾਲਪੁਰਾ ਵਿੱਚ ਲੋਕ ਮਿਲਣੀ ਕਰਨਗੇ। ਇਹ ਪ੍ਰੋਗਰਾਮ ਸ਼ਾਮ 4 ਵਜੇ ਹੋਵੇਗਾ, ਜਿਸ ਦੌਰਾਨ ਮੁੱਖ ਮੰਤਰੀ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਨਗੇ।

ਲੋਕ ਮਿਲਣੀ ਦੌਰਾਨ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਮੁੱਖ ਮੰਤਰੀ ਦੇ ਸਾਹਮਣੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਰੱਖਣ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਇਸ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ।

ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।