ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਵੱਖ-ਵੱਖ ਵਿਭਾਗਾਂ ਵਿੱਚ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ PSPCL ਦੇ ਨਵੇਂ ਚੁਣੇ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
ਜਾਣਕਾਰੀ ਅਨੁਸਾਰ, ਨਿਯੁਕਤੀ ਪੱਤਰ ਵੰਡ ਸਮਾਰੋਹ ਸੋਮਵਾਰ ਨੂੰ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਕਰਵਾਇਆ ਜਾਵੇਗਾ। ਇਸ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਨਵੇਂ ਚੁਣੇ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ