18 ਜੂਨ (ਪੰਜਾਬੀ ਖਬਰਨਾਮਾ):ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਸਭ ਤੋਂ ਲੰਮਾ ਚੋਣ ਜ਼ਾਬਤਾ ਲੱਗਾ ਹੈ, ਜਿਸ ਕਾਰਨ ਹਰ ਤਰ੍ਹਾਂ ਦੀਆਂ ਸਰਕਾਰੀ ਸਕੀਮਾਂ ਠੱਪ ਹੋ ਗਈਆਂ ਹਨ। ਹੁਣ ਅਸੀਂ ਉਹੀ ਸਕੀਮਾਂ ਨੂੰ ਅੱਗੇ ਲੈ ਕੇ ਜਾ ਰਹੇ ਹਾਂ, ਕੁਝ ਚੱਲ ਰਹੀਆਂ ਸਕੀਮਾਂ ਨੂੰ ਜਾਰੀ ਰੱਖ ਰਹੇ ਹਾਂ ਅਤੇ ਕੁਝ ਨਵੀਆਂ ਸਕੀਮਾਂ ਸ਼ੁਰੂ ਕਰ ਰਹੇ ਹਾਂ।