03 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- MLA Sanjeev Arora minister- ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਵਿਸਥਾਰ (Punjab Cabinet Expansion) ਕੀਤਾ ਗਿਆ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ (Sanjeev Arora) ਨੂੰ ਮੰਤਰੀ ਬਣਾਇਆ ਗਿਆ ਹੈ।
ਉਨ੍ਹਾਂ ਨੂੰ Industry & Commerce, Investment Promotion, NRI Affairs ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
ਉਨ੍ਹਾਂ ਨੇ ਲਿਖਿਆ ਹੈ-‘‘ਅੱਜ ਪੰਜਾਬ ਰਾਜਭਵਨ, ਚੰਡੀਗੜ੍ਹ ਵਿਖੇ ਸੂਬੇ ਦੇ ਰਾਜਪਾਲ ਮਾਣਯੋਗ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਜੀ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ। ਉਹਨਾਂ ਨੂੰ ਨਵੀਂ ਜ਼ਿੰਮੇਵਾਰੀ ਦੀਆਂ ਬਹੁਤ-ਬਹੁਤ ਵਧਾਈਆਂ। ਸੰਜੀਵ ਅਰੋੜਾ ਜੀ ਨੂੰ Industry & Commerce, Investment Promotion, NRI Affairs ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੈਨੂੰ ਉਮੀਦ ਹੈ ਕਿ ਸੰਜੀਵ ਅਰੋੜਾ ਜੀ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰੇ ਉਤਰਨਗੇ। ਪੰਜਾਬ ਦੇ ਵਿਕਾਸ ਅਤੇ ਸੂਬੇ ਦੇ 3 ਕਰੋੜ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਬਿਨਾਂ ਕਿਸੇ ਪੱਖਪਾਤ ਦੇ ਕੰਮ ਕਰਨਗੇ।’’
ਕੁਲਦੀਪ ਧਾਲੀਵਾਲ ਤੋਂ NRI ਵਿਭਾਗ ਵਾਪਸ ਲਿਆ ਗਿਆ ਹੈ। ਇਹ ਵੀ ਜਾਣਕਾਰੀ ਹੈ ਕਿ ਉਨ੍ਹਾਂ ਦੀ ਮੰਤਰੀ ਮੰਡਲ ਵਿਚੋਂ ਛੁੱਟੀ ਕਰ ਦਿੱਤੀ ਗਈ ਹੈ। ਕੁਲਦੀਪ ਧਾਲੀਵਾਲ ਨੇ ਅਸਤੀਫਾ ਵੀ ਦੇ ਦਿੱਤਾ ਹੈ। ਹੁਣ ਕੁਲਦੀਪ ਧਾਲੀਵਾਲ ਨੇ ਆਪਣੇ ਫੇਸਬੁਕ ਸਫੇ ਉਤੇ ਇਕ ਪੋਸਟ ਪਾਈ ਹੈ, ਜੋ ਕਾਫੀ ਵਾਇਰਲ ਹੋ ਰਹੀ ਹੈ। ਇਸ ਨੂੰ ਅਸਤੀਫੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ, ‘‘ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ।’’
ਸੰਖੇਪ:
ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਕੈਬਿਨੇਟ ਵਿੱਚ ਸ਼ਾਮਲ ਕਰਦੇ ਹੋਏ Industry & Commerce, Investment Promotion ਅਤੇ NRI Affairs ਦੀ ਜ਼ਿੰਮੇਵਾਰੀ ਦਿੱਤੀ ਗਈ, ਜਦਕਿ ਕੁਲਦੀਪ ਧਾਲੀਵਾਲ ਨੇ ਅਸਤੀਫਾ ਦਿੱਤਾ।