CM yogshalla

ਫ਼ਰੀਦਕੋਟ 18 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗ ਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ  ਤੇ ਯੋਗਸ਼ਾਲਾ ਲੱਗ ਰਹੀ ਹੈ ਅਤੇ ਮੁਫਤ ਯੋਗਾ ਦੀਆਂ ਕਲਾਸਾਂ ਦਾ ਜਿਲ੍ਹਾ ਵਾਸੀ ਵੱਡੀ ਗਿਣਤੀ ਵਿੱਚ ਲਾਭ ਪ੍ਰਾਪਤ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀਐਮ ਦੀ ਯੋਗਸ਼ਾਲਾ ਤਹਿਤ ਮਾਹਿਰ ਯੋਗਾ ਟਰੇਨਰ ਤੈਨਾਤ ਕੀਤੇ ਗਏ ਹਨ ਜੋ ਲੋਕਾਂ ਨੂੰ ਯੋਗ ਦੇ ਮਹੱਤਵ ਤੋਂ ਜਾਣੂ ਕਰਵਾਉਂਦੇ ਹੋਏ ਯੋਗ ਕਰਨ ਦੀਆਂ ਸਹੀ ਵਿਧੀਆਂ ਸਿਖਾਉਂਦੇ ਹਨ।

ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ  ਰਾਮਸਰਨ ਆਸ਼ਰਮ ਕੋਟਕਪੂਰਾ ਵਿਖੇ ਅਤੇ ਵਿਸ਼ਵਕਰਮਾ ਧਰਮਸ਼ਾਲਾ ਮਿਸਤਰੀਆਂ ਵਾਲੀ ਗਲੀ ਜੈਤੋਂ ਵਿਖੇ ਲੋਕਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ।

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਜ਼ਿਲੇ ਵਿਚ ਚੱਲ ਰਹੀਆਂ ਇੰਨ੍ਹਾ ਯੋਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਉਨ੍ਹਾਂ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ। 

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।