ਚੰਡੀਗੜ੍ਹ, 12 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੁੱਧਵਾਰ ਨੂੰ ਵੀ ਸੀਤ ਲਹਿਰ ਜਾਰੀ ਰਹੀ। ਪਿਛਲੇ 24 ਘੰਟਿਆਂ ’ਚ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ’ਚ 0.4 ਡਿਗਰੀ ਤੇ ਚੰਡੀਗੜ੍ਹ ਦੇ ਤਾਪਮਾਨ ’ਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਔਸਤਨ ਤਾਪਮਾਨ ਆਮ ਨਾਲੋਂ 3 ਡਿਗਰੀ ਘੱਟ ਹੈ।

ਮੌਸਮ ਵਿਭਾਗ ਨੇ 14 ਦਸੰਬਰ ਤੱਕ ਇਹੀ ਸਥਿਤੀ ਜਾਰੀ ਰਹਿਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਜਿਨ੍ਹਾਂ ਜ਼ਿਲ੍ਹਿਆਂ ’ਚ ਸੀਤ ਲਹਿਰ ਦਾ ਪ੍ਰਭਾਵ ਰਹੇਗਾ ਉਨ੍ਹਾਂ ’ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਰੂਪਨਗਰ ਤੇ ਮੁਹਾਲੀ ਸਮੇਤ ਕਈ ਜ਼ਿਲ੍ਹਿਆਂ ’ਚ ਦਰਜ ਕੀਤਾ ਗਿਆ ਹੈ। ਇਸੇ ਦੌਰਾਨ ਸਿਹਤ ਮਾਹਰਾਂ ਨੇ ਸਵੇਰ ਤੇ ਸ਼ਾਮ ਦੀ ਠੰਢ ਤੋਂ ਬਚਣ ਦੀ ਸਲਾਹ ਦਿੱਤੀ ਹੈ। ਮਾਹਰਾਂ ਨੇ ਗਰਮ ਕੱਪੜੇ ਪਹਿਨਣ ਤੇ ਹੋਰ ਸੁਰੱਖਿਆ ਉਪਾਅ ਅਪਣਾਉਣ ਦੀ ਵੀ ਸਿਫ਼ਾਰਸ਼ ਕੀਤੀ ਹੈ।

ਸਮਾਚਾਰ ਸਾਰ:
ਚੰਡੀਗੜ੍ਹ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਜਾਰੀ ਹੈ ਅਤੇ ਮੌਸਮ ਵਿਭਾਗ ਨੇ 14 ਦਸੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ, ਜਿਵੇਂ ਕਿ ਠੰਢੀਆਂ ਹਵਾਵਾਂ ਅਤੇ ਗ੍ਰੀਸਮ ਸ਼ਰਤਾਂ ਦੀ ਸੰਭਾਵਨਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।