ਨਵਾਂਸ਼ਹਿਰ, 22 ਮਾਰਚ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ-2024 ਲਈ ਜੁਆਇੰਟ ਡਾਇਰੈਕਟਰ ਇਨਕਮ ਟੈਕਸ ਨੂੰ ਨੋਡਲ ਅਫ਼ਸਰ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨੋਡਲ ਅਫ਼ਸਰ ਵੱਲੋਂ ਦਫ਼ਤਰ ਵਿੱਚ ਟੋਲ ਫ੍ਰੀ ਨੰਬਰ 1800-180-2141 ਤੇ ਵੱਟਸਅੱਪ ਨੰਬਰ 7589166713 ਸ਼ਿਕਾਇਤਾਂ ਅਤੇ ਆਦਿ ਲਈ ਚਲਾਇਆ ਜਾ ਰਿਹਾ ਹੈ।
  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਚੱਲ ਰਹੇ ਕਾਲ ਸੈਂਟਰ ਦੇ ਨੰਬਰ 1950 ਹੈ, ਜੋ ਕਿ 24 ਘੰਟੇ ਕੰਮ ਕਰ ਰਿਹਾ ਹੈ ਅਤੇ ਇਸ ‘ਤੇ ਕਾਲ ਕਰਕੇ ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਅਤੇ ਸ਼ਿਕਾਇਤ ਆਦਿ ਦਰਜ਼ ਕਰਵਾਈ ਜਾ ਸਕਦੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।