ਨਵੀਂ ਦਿੱਲੀ, 17 ਮਾਰਚ 2026 (ਪੰਜਾਬੀ ਖਬਰਨਾਮਾ ਬਿਊਰੋ):- ਰਾਜਸਭਾ ਚੋਣਾਂ ਦਰਮਿਆਨ ਕਥਿਤ ਤੌਰ ‘ਤੇ ਭਾਜਪਾ ਸਮਰਥਿਤ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ‘ਤੇ ਤਿੰਨ ਕਾਂਗਰਸੀ ਵਿਧਾਇਕਾਂ ਨੂੰ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ ਹੈ। ਕਾਂਗਰਸ ਦੇ ਤਿੰਨ ਵਿਧਾਇਕਾਂ – ਰਮੇਸ਼ ਜੇਨਾ, ਸੋਫੀਆ ਫਿਰਦੌਸ ਅਤੇ ਦਸ਼ਰਥੀ ਗਮਾਂਗ ਨੂੰ ਪਾਰਟੀ ਵ੍ਹਿਪ ਦੀ ਉਲੰਘਣਾ ਕਰਨ ਦੇ ਦੋਸ਼ਾਂ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ। ਉੜੀਸਾ ਦੀ ਕਾਂਗਰਸ ਪਾਰਟੀ ਲੀਡਰਸ਼ਿਪ ਨੇ ਇਹ ਕਾਰਵਾਈ ਅਨੁਸ਼ਾਸਨਹੀਣਤਾ ਦਾ ਹਵਾਲਾ ਦਿੰਦੇ ਹੋਏ ਕੀਤੀ। ਦੋਸ਼ ਹੈ ਕਿ ਇਹ ਤਿੰਨੇ ਵਿਧਾਇਕ ਕੱਲ੍ਹ ਹੋਈਆਂ ਰਾਜ ਸਭਾ ਚੋਣਾਂ ਦੌਰਾਨ ਕਰਾਸ ਵੋਟਿੰਗ ਵਿੱਚ ਸ਼ਾਮਲ ਹੋਏ ਸਨ।
ਇਸ ਦੌਰਾਨ, ਕਟਕ ਸ਼ਹਿਰ ਕਾਂਗਰਸ ਪ੍ਰਧਾਨ ਗਿਰੀਬਾਲਾ ਬੇਹਰਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।
ਮੁਅੱਤਲੀ ਅਤੇ ਬਰਖਾਸਤਗੀ ਸੰਬੰਧੀ ਇਨ੍ਹਾਂ ਫੈਸਲਿਆਂ ਦਾ ਐਲਾਨ ਸੂਬਾ ਕਾਂਗਰਸ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਸੁਜੀਤ ਪਾਧੀ ਨੇ ਕੀਤਾ।
