03 ਜੁਲਾਈ (ਪੰਜਾਬੀ ਖ਼ਬਰਨਾਮਾ):ਅੱਜ  ਇੱਥੇ  ਜ਼ਿਲ੍ਹਾ ਅਟਾਰਨੀ ਵਜੋਂ ਸ਼੍ਰੀ ਦਲਜੀਤ ਸ਼ਰਮਾ ਨੇ ਆਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਨਿਯੁਕਤੀ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਦੇ ਜ਼ਿਲ੍ਹਾ ਅਟਾਰਨੀਆਂ ਦੀਆਂ ਬਦਲੀਆਂ ਸਬੰਧੀ ਜਾਰੀ ਸੂਚੀ ਅਨੁਸਾਰ ਕੀਤੀ ਗਈ ਹੈ।
        ਉਹ ਇਸ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਹਾਇਕ ਜ਼ਿਲ੍ਹਾ ਅਟਾਰਨੀ ਵਜੋਂ 2006 ਤੋਂ ਤਾਇਨਾਤ ਸਨ ਅਤੇ 2016 ਵਿੱਚ ਉਪ ਜ਼ਿਲ੍ਹਾ ਅਟਾਰਨੀ ਵਜੋਂ ਪਦ-ਉਨਤ ਹੋਏ ਸਨ।
     ਹੁਣ ਉਨ੍ਹਾਂ ਦੀ ਪਦ-ਉਨਤੀ ਉਪਰੰਤ ਪਹਿਲੀ ਨਿਯੁਕਤੀ ਬਤੌਰ ਜ਼ਿਲ੍ਹਾ ਅਟਾਰਟੀ ਬਠਿੰਡਾ ਵਿਖੇ ਹੋਈ ਹੈ। ਇਸ ਮੌਕੇ ਸੀਨੀਅਰ ਵਕੀਲ, ਬਾਰ ਕੌਂਸਲ ਮੈਂਬਰਾਂ ਤੇ ਹੋਰ ਅਧਿਕਾਰੀਆਂ ਨੇ ਸ੍ਰੀ ਦਲਜੀਤ ਸ਼ਰਮਾ ਦਾ ਸਵਾਗਤ ਕਰਦਿਆਂ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।