ਗੁਰਦਾਸਪੁਰ 31 ਮਈ 2024 (ਪੰਜਾਬੀ ਖਬਰਨਾਮਾ): ਭਲਕੇ 1 ਜੂਨ ਨੂੰ ਲੋਕ ਸਭਾ ਦੀਆਂ ਵੋਟਾਂ ਹਨ। ਲੋਕਤੰਤਰ ਦੇ ਇਸ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਵੋਟਰ ਪੂਰੀ ਤਰ੍ਹਾਂ ਉਤਸ਼ਾਹਿਤ ਹਨ। ਪੋਲਿੰਗ ਪਾਰਟੀਆਂ ਨੂੰ ਈ.ਵੀ.ਐੱਮ. ਮਸ਼ੀਨਾਂ ਤੇ ਚੋਣ ਸਮਗਰੀ ਦਾ ਸਮਾਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਅੱਜ ਬਾਅਦ ਦੁਪਹਿਰ ਪੋਲਿੰਗ ਪਾਰਟੀਆਂ ਈ.ਵੀ.ਐੱਮ. ਮਸ਼ੀਨਾਂ ਤੇ ਚੋਣ ਸਮਗਰੀ ਨਾਲ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਜਾਣਗੀਆਂ।

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅੱਜ ਸਵੇਰੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਪਹੁੰਚੇ ਅਤੇ ਓਥੇ ਉਨ੍ਹਾਂ ਨੇ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਏ.ਆਰ.ਓ.-ਕਮ-ਐੱਸ.ਡੀ.ਐੱਮ ਦੀਨਾਨਗਰ ਸ੍ਰੀ ਗੁਰਦੇਵ ਸਿੰਘ ਧਾਮ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।