ਰੂਪਨਗਰ, 19 ਜੁਲਾਈ(ਪੰਜਾਬੀ ਖਬਰਨਾਮਾ): ਹਤ ਵਿਭਾਗ ਵਲੋ ਡੇਂਗੂ ਅਤੇ ਚਿਕਨਗੁਨੀਆਂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਮਨੁ ਵਿਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਸਰਕਾਰੀ ਦਫਤਰ ਤੇ ਸਕੂਲਾ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ।
ਸਿਵਲ ਸਰਜਨ ਡਾ. ਮਨੁ ਵਿਜ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਕੀਤੀ ਜਾਂਦੀ ਹੈ।
ਉਹਨਾਂ ਕਿਹਾ ਕਿ ਡੇਂਗੁ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਨੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਆਦਿ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਨਸ਼ਟ ਕਰਨ, ਗਮਲਿਆਂ,ਪੁਰਾਣੇ ਟਾਇਰਾਂ,ਕੂਲਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਉਣ ਦੀ ਆਮ ਲੋਕਾਂ ਨੂੰ ਅਪੀਲ ਕੀਤੀ।
ਜਿਲ੍ਹਾ ਐਪੀਡੇਮਿਲੋਜਿਸਟ ਡਾ. ਪ੍ਰਭਲੀਨ ਕੌਰ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਸਰਕਾਰੀ ਲਾਇਬਰ੍ਰੇਰੀ ਰੂਪਨਗਰ, ਪੰਜਾਬ ਹੋਮ ਗਾਰਡ ਦਫਤਰ, ਰੂਪਨਗਰ, ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਅਤੇ ਸਕੂਲ ਰੂਪਨਗਰ, ਪਟਵਾਰ ਖਾਨਾ ਰੂਪਨਗਰ, ਵਾਟਰ ਸਪਲਾਈ ਵਿਭਾਗ ਰੂਪਨਗਰ, ਜੰਗਲਾਤ ਵਿਭਾਗ ਰੂਪਨਗਰ, ਖਾਲਸਾ ਸੀਨੀਅਰ ਸਕੈਂਡਰੀ ਸਕੂਲ ਰੂਪਨਗਰ, ਕਲਗੀਧਰ ਸਕੂਲ ਰੂਪਗਨਰ, ਮਿਊਸੀਪਲ ਦਫਤਰ ਰੂਪਨਗਰ ਵਿਜਟ ਕੀਤੇ ਗਏ।
ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮ ਵੱਲੋਂ ਉੱਚਾ ਖੇੜਾ ਮੁਹੱਲਾ ਰੂਪਨਗਰ ਵੀ ਵਿਜਟ ਕੀਤਾ ਗਿਆ। ਮੌਕੇ ਤੇ ਪਾਏ ਗਏ ਮੱਛਰ ਦੇ ਲਾਰਵੇ ਨੂੰ ਨਸ਼ਟ ਕੀਤਾ ਗਿਆ ,ਸਪਰੇ ਕੀਤੀ ਗਈ ਅਤੇ ਸਬੰਧਿਤ ਪਰਿਵਾਰਾਂ/ਦਫਤਰੀ ਅਮਲਾ ਅਤੇ ਸਕੂਲੀ ਬੱਚਿਆ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਜੁਲਾਈ ਮਹੀਨਾ ਐਟੀ ਡੇਂਗੂ ਮਹੀਨੇ ਦੇ ਵਜੋ ਮਨਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਹੁਣ ਤੋ ਹੀ ਬਰਸਾਤਾਂ ਵਿਚ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਸਬੰਧੀ ਲੋੜੀਂਦੀਆਂ ਕਾਰਵਾਈਆਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ। ਸਿਹਤ ਵਿਭਾਗ ਆਪਣੇ ਸਾਰੇ ਸਿਹਤ ਕੇਦਰਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਵੀ ਆਮ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ।