ਫਿਰੋਜ਼ਪੁਰ , 12 ਮਾਰਚ (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਸਿਹਤ ਵਿਭਾਗ ਵੱਲੋਂ 16 ਮਾਰਚ  2024 ਤੱਕ ‘ਵਿਸ਼ਵ ਗਲੋਕੋਮਾ ਹਫ਼ਤਾ’ ਮਨਾਇਆ ਜਾਵੇਗਾ। ਇਹ ਜਾਣਕਾਰੀ ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਨੇ ਦਿੱਤੀ।ਇਸ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਡਾ. ਮੀਨਾਕਸ਼ੀ ਅਬਰੋਲ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਸਿਹਤ ਵਿਭਾਗ ਵੱਲੋਂ ਇਸ ਹਫ਼ਤੇ ਦੌਰਾਨ ਜ਼ਿਲ੍ਹਾ ਹਸਪਤਾਲਾ, ਸਬ-ਡਵੀਜ਼ਨਲ ਹਸਪਤਾਲਾ ਅਤੇ ਸਰਕਾਰੀ ਮੈਡੀਕਲ ਸੰਸਥਾਵਾਂ ਵਿੱਚ ਮੁਫ਼ਤ ਗਲੋਕੋਮਾ ਜਾਂਚ ਕੈਂਪ ਲਗਾਏ ਜਾਣਗੇ ਤਾਂ ਜੋ ਗਲੋਕੋਮਾ ਤੋਂ ਪੀੜਤ ਲੋਕਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਸਮਾਂ ਰਹਿੰਦਿਆਂ ਇਸ ਰੋਗ ਦਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਨੇ ਜਿਲ੍ਹੇ ਨੂੰ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਹ ਜਾਗਰੂਕਤਾ ਪੋਸਟਰ ਵੰਡਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਗਲੋਕੋਮਾ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਲਗਭਗ 12 ਮਿਲੀਅਨ ਭਾਰਤੀ ਇਸ ਬਿਮਾਰੀ ਤੋਂ ਪੀੜਤ ਹਨ ਅਤੇ 1.2 ਮਿਲੀਅਨ ਇਸ ਕਾਰਨ ਅੰਨ੍ਹੇਪਣ ਦਾ ਸ਼ਿਕਾਰ ਹੋਏ ਹਨ। ਇਸ ਲਈ ਜੋਖਮ ਵਾਲੇ ਲੋਕਾਂ ਅਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਦੋ ਤੋਂ ਤਿੰਨ ਸਾਲ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਛੇ ਮਹੀਨੇ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਐੱਨ.ਪੀ.ਸੀ.ਬੀ.ਐਂਡ.ਵੀ.ਆਈ. ਦੇ ਤਹਿਤ ਆਈਈਸੀ ਗਤੀਵਿਧੀਆਂ ਦੀ ਇੱਕ ਲੜੀਬੱਧ ਯੋਜਨਾ ਬਣਾ ਰਿਹਾ ਹੈ ਤਾਂ ਜੋ ਲੋਕਾਂ ਵਿੱਚ ਮੋਤੀਆ ਦੀ ਰੋਕਥਾਮ ਅਤੇ ਨਿਯੰਤਰਣ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ, ਜਿਸ ਵਿੱਚ ਸਕੂਲਾਂ ਵਿੱਚ ਰੇਡੀਓ ਭਾਸ਼ਣ, ਜਾਗਰੂਕਤਾ ਭਾਸ਼ਣ, ਜਾਗਰੂਕਤਾ ਰੈਲੀਆਂ, ਭਾਸ਼ਣ, ਪੇਂਟਿੰਗ ਮੁਕਾਬਲੇ , ਵਾਕਾਥਨ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਸ਼ਾਮਲ ਹਨ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਗਲੋਕੋਮਾ ਹੋ ਸਕਦਾ ਹੈ ਪਰ ਕੁਝ ਲੋਕਾਂ ਨੂੰ ਵਧੇਰੇ ਖਤਰਾ ਹੁੰਦਾ ਹੈ ਜਿਵੇਂ ਕਿ 60 ਸਾਲ ਤੋਂ ਵੱਧ ਉਮਰ, ਪਰਿਵਾਰਕ ਇਤਿਹਾਸ, ਡਾਕਟਰੀ ਸਥਿਤੀਆਂ ਜਿਵੇਂ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮਾਈਓਪੀਆ, ਕੋਰਟੀਕੋਸਟੀਰੋਇਡ ਤਿਆਰੀਆਂ ਖਾਸ ਕਰਕੇ ਲੰਬੇ ਸਮੇਂ ਤੱਕ ਅੱਖਾਂ ਦੀ ਦਵਾਈ ਪਾਉਣ ਵਾਲੇ ਵਿਅਕਤੀ। ਅੱਖ ਦੀ ਸੱਟ ਦੇ ਨਤੀਜੇ ਵਜੋਂ ਵੀ ਗਲੋਕੋਮਾ ਹੋ ਸਕਦਾ ਹੈ। ਸ਼ੁਰੂਆਤੀ ਖੋਜ ਅਤੇ ਸਾਵਧਾਨੀ ਨਾਲ ਇਲਾਜ ਕਰਵਾਉਣ ਨਾਲ ਜ਼ਿਆਦਾਤਰ ਲੋਕਾਂ ਦੀ ਨਜ਼ਰ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ।’’

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।