ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਫਤਹਿਗੜ੍ਹ ਸਾਹਿਬ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਖੁਦ ਦੌਰਾ ਕਰਕੇ ਨੈਸ਼ਨਲ ਹਾਈਵੇ ਤੇ ਲਿੰਕ ਸੜਕਾਂ ਦਾ ਕੀਤਾ ਨਿਰੀਖਣ

ਨੈਸ਼ਨਲ ਹਾਈਵੇ ਅਤੇ ਵੱਖ—ਵੱਖ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਮਾਣ ਤੇ ਮੁਰੰਮਤ ਕਾਰਜਾਂ ਵਿੱਚ ਤੇਜੀ ਲਿਆਉਣ ਦੀ ਹਦਾਇਤ

ਫਤਹਿਗੜ੍ਹ ਸਾਹਿਬ/ਸਰਹਿੰਦ/ਮੰਡੀ ਗੋਬਿੰਦਗੜ੍ਹ/ਅਮਲੋਹ, 9 ਅਕਤੂਬਰ:

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅੱਜ ਨੈਸ਼ਨਲ ਹਾਈਵੇ ਅਤੇ ਜਿ਼ਲ੍ਹੇ ਦੀਆਂ ਹੋਰਨਾਂ ਅਹਿਮ ਲਿੰਕ ਸੜਕਾਂ ਦੀ ਚੱਲ ਰਹੀ ਮੁਰੰਮਤ ਪ੍ਰਕਿਰਿਆ ਦਾ ਖੁਦ ਦੌਰਾ ਕਰਕੇ ਨਿਰੀਖਣ ਕੀਤਾ।ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਆਪਕ ਪੱਧਰ ‘ਤੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਸ਼ਹਾਦਤ ਯਾਤਰਾ ਦੀ ਆਮਦ ਅਤੇ ਠਹਿਰ ਫਤਹਿਗੜ੍ਹ ਸਾਹਿਬ ਵਿਖੇ ਵੀ ਹੋਵੇਗੀ ਅਤੇ ਇਸ ਲਈ ਸਮਾਂ ਰਹਿੰਦਿਆਂ ਸਮੂਹ ਸੜਕਾਂ ਨੂੰ ਦਰੁਸਤ ਕੀਤਾ ਜਾਣਾ ਸਮੇਂ ਦੀ ਅਹਿਮ ਲੋੜ ਹੈ।ਉਨ੍ਹਾਂ ਇਹ ਵੀ ਕਿਹਾ ਕਿ ਦਸੰਬਰ ਦੌਰਾਨ ਸ਼ਹੀਦੀ ਸਭਾ ਦੇ ਮੱਦੇਨਜ਼ਰ ਦੇਸ਼ ਵਿਦੇਸ਼ਾਂ ਤੋਂ ਨਤਮਸਤਕ ਹੋਣ ਲਈ ਪੁੱਜਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਵੀ ਸੜਕਾਂ, ਰੌਸ਼ਨੀ ਦਾ ਪ੍ਰਬੰਧ, ਬਿਜਲੀ ਦੀਆਂ ਤਾਰਾਂ ਨੂੰ ਦਰੁਸਤ ਕਰਨ ਦੀ ਵਿਵਸਥਾ, ਸੀਵਰੇਜ ਪ੍ਰਬੰਧਾਂ, ਸ਼ਹਿਰ ਦੀ ਸਾਫ਼ ਸਫਾਈ, ਪਖਾਨਿਆਂ ਦੀ ਸਫਾਈ ਆਦਿ ਦੇ ਸਮੁੱਚੇ ਪ੍ਰਬੰਧ ਤੇਜੀ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਵੱਲੋਂ ਅੱਜ ਐਸ.ਡੀ.ਐਮ ਅਰਵਿੰਦ ਕੁਮਾਰ ਗੁਪਤਾ, ਐਸ.ਡੀ.ਐਮ ਅਮਲੋਹ ਚੇਤਨ ਬੰਗੜ, ਮੁੱਖ ਮੰਤਰੀ ਫੀਲਡ ਅਫ਼ਸਰ ਸ਼ੰਕਰ ਸ਼ਰਮਾ, ਕਾਰਜਕਾਰੀ ਏਜੰਸੀਆਂ ਦੇ ਐਕਸੀਅਨਾਂ, ਪੀ.ਏ ਰਣਧੀਰ ਸਿੰਘ ਤੇ ਹੋਰ ਅਧਿਕਾਰੀਆਂ ਸਮੇਤ ਖੁਦ ਨੈਸ਼ਨਲ ਹਾਈਵੇ ਅਤੇ ਲਿੰਕ ਸੜਕਾਂ ਦਾ ਨਿਰੀਖਣ ਕੀਤਾ ਅਤੇ ਕਮੀਆਂ ਨੂੰ ਫੌਰੀ ਆਧਾਰ ‘ਤੇ ਦੂਰ ਕੀਤੇ ਜਾਣ ਦੇ ਆਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਸਮੂਹ ਕਾਰਜਕਾਰੀ ਏਜੰਸੀਆਂ ਦੇ ਐਕਸੀਅਨਾਂ ਤੇ ਐਸ.ਡੀ.ਓਜ਼ ਨੂੰ ਹਦਾਇਤ ਕੀਤੀ ਹੈ ਕਿ ਸੰਗਤ ਦੀ ਸੁਖਾਵੀਂ ਆਮਦ ਤੇ ਹੋਰ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਵਿੱਚ ਕੋਈ ਢਿੱਲਮਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟ ਨੂੰ ਕਿਹਾ ਕਿ ਉਹ ਸਮੇਂ ਸਮੇਂ ‘ਤੇ ਸੜਕਾਂ ਦੇ ਨਿਰਮਾਣ ਤੇ ਮੁਰੰਮਤ ਪ੍ਰਕਿਰਿਆ ਦੀ ਨਿਗਰਾਨੀ ਕਰਦੇ ਰਹਿਣ ਤਾਂ ਜੋ ਕਮੀਆਂ ਨੂੰ ਨਾਲੋ ਨਾਲ ਦੂਰ ਕਰਵਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਵੱਲੋਂ ਕੀਤੇ ਨਿਰੀਖਣ ਦੌਰਾਨ ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਨੈਸ਼ਨਲ ਹਾਈਵੇ, ਨਗਰ ਕੌਂਸਲ, ਜਲ ਸਪਲਾਈ ਤੇ ਸੀਵਰੇਜ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀ ਵੀ ਮੌਜੂਦ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।