dc inspection

ਮਹਿਲ ਕਲਾਂ, 31 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਵੱਲੋਂ ਸਬ ਡਿਵੀਜ਼ਨ ਮਹਿਲ ਕਲਾਂ ਵਿਖੇ ਤਹਿਸੀਲ ਦਫ਼ਤਰ, ਬੀਡੀਪੀਓ ਦਫ਼ਤਰ ਤੇ ਮਾਰਕੀਟ ਕਮੇਟੀ ਦਫਤਰਾਂ ਦਾ ਅਚਨਚੇਤ ਦੌਰਾ ਕਰਕੇ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ। 

ਇਸ ਮੌਕੇ ਉਨ੍ਹਾਂ ਤਹਿਸੀਲ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ।

 ਇਸ ਮੌਕੇ ਸ੍ਰੀ ਟੀ ਬੈਨਿਥ ਨੇ ਮੁਲਾਜ਼ਮਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰ ਹੋਣ ਅਤੇ ਸਬ ਰਜਿਸਟਰਾਰ ਨੂੰ ਸਮਾਂਬੱਧ ਤਰੀਕੇ ਨਾਲ ਰਜਿਸਟਰੀਆਂ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ – ਖੁਆਰੀ ਦੇ ਨਿਪਟਾਉਣ ‘ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਸ ਮੌਕੇ ਉਨ੍ਹਾਂ ਮੁਲਾਜ਼ਮਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਬਿਨਾ ਕਿਸੇ ਲਾਪਰਵਾਹੀ ਤੋਂ ਸਮਾਂਬੱਧ ਤਰੀਕੇ ਨਾਲ ਕਰਨ। ਇਸ ਮੌਕੇ ਐੱਸ ਡੀ ਐੱਮ ਮਹਿਲ ਕਲਾਂ ਹਰਕੰਵਲਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।