ਸੀ ਮੁਕਤਸਰ ਸਾਹਿਬ 14 ਮਾਰਚ (ਪੰਜਾਬੀ ਖ਼ਬਰਨਾਮਾ) :ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵੱਖ—ਵੱਖ ਨੋਡਲ ਅਫਸਰਾਂ ਨਾਲ ਬੈਠਕ ਕੀਤੀ । ਇਸ ਬੈਠਕ ਵਿੱਚ ਜਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਮੀਨਾ ਵੀ ਹਾਜ਼ਰ ਸਨ।
  ਬੈਠਕ ਦੌਰਾਨ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸਖਤ ਹਦਾਇਤ ਦਿੱਤੀ ਕਿ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਚੋਣ ਜਾਬਤੇ ਦਾ ਸਖਤੀ ਨਾਲ ਪਾਲਣ ਕੀਤਾ ਜਾਵੇ ਅਤੇ ਸਾਰੇ ਨੋਡਲ ਅਫਸਰ ਚੋਣ ਪ੍ਰਕਿਰਿਆ ਨੂੰ ਤਨਦੇਹੀ ਨਾਲ ਪੂਰਾ ਕਰਨ । ਉਹਨਾਂ ਨੇ ਆਖਿਆ ਕਿ ਇਸ ਦੌਰਾਨ ਝੂਠੀਆਂ ਖਬਰਾਂ ਤੇ ਵੀ ਚੋਣ ਕਮਿਸ਼ਨ ਦੀ ਸਖਤ ਨਜ਼ਰ ਰਹੇਗੀ। ਇਸ ਤੋਂ ਬਿਨਾਂ ਮੁੱਲ ਦੀਆਂ ਖਬਰਾਂ ਦੀ ਵੀ ਨਜ਼ਰਸਾਨੀ ਲਗਾਤਾਰ ਕੀਤੀ ਜਾਵੇਗੀ।
  ਜਿਲ੍ਹਾ ਚੋਣ ਅਫਸਰ ਨੇ ਇਸ ਦੌਰਾਨ ਇਹ ਵੀ ਹਦਾਇਤ ਕੀਤੀ ਕਿ ਜਿਸ ਚੋਣ ਅਮਲੇ ਦੀ ਡਿਊਟੀ ਲੱਗਣੀ ਹੈ ਉਹਨਾਂ ਨੂੰ ਵੀ ਪੋਸਟਰ ਬੈਲਟ ਰਾਹੀਂ ਮਤਦਾਨ ਕਰਨ ਦਾ ਹੱਕ ਮਿਲੇਗਾ ਇਸ ਲਈ ਉਹ ਸੰਬੰਧਿਤ ਨੋਡਲ ਅਫਸਰ ਨਾਲ ਤਾਲਮੇਲ ਕਰਕੇ ਆਪਣਾ ਪੋਸਟਰ ਬੈਲਟ ਇਸ਼ੂ ਕਰਵਾ ਸਕਦੇ ਹਨ । ਉਹਨਾਂ ਨੇ ਸਵੀਪ ਤਹਿਤ ਗਤੀਵਿਧੀਆਂ ਵੀ ਤੇਜ਼ ਕਰਨ ਦੀ ਹਦਾਇਤ ਕੀਤੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਅਤੇ ਲਾਲਚ ਦੇ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ।
ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਡਾ. ਨਯਨ ਐਸਡੀਐਮ ਡਾ ਸੰਜੀਵ ਕੁਮਾਰ, ਬਲਜੀਤ ਕੌਰ, ਅਜੀਤ ਪਾਲ ਸਿੰਘ ਵੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।