ਕਪੂਰਥਲਾ, 18 ਮਾਰਚ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਪ੍ਰਿੰਟਰਾਂ, ਪਬਲਿਸ਼ਰਾਂ ਅਤੇ ਚੋਣ ਪ੍ਰਚਾਰ ਸਮੱਗਰੀ ਛਾਪਣ ਵਾਲਿਆਂ ਨੂੰ ਚੋਣ ਕਮਿਸ਼ਨ ਭਾਰਤ ਚੋਣ ਕਮਿਸ਼ਨ ਦੀਆਂ ਸਿਆਸੀ ਪ੍ਰਚਾਰ ਸਮੱਗਰੀ ਛਾਪਣ ਸਬੰਧੀ ਹਦਾਇਤਾਂ ਦਾ ਪੂਰੀ ਤਰ੍ਹਾਂ ਪਾਲਨ ਕਰਨ ਦੀ ਤਾਕੀਦ ਕੀਤੀ।
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਪ੍ਰਿੰਟਰਾਂ/ਪ੍ਰਕਾਸ਼ਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਸਮੱਗਰੀ ਛਾਪਣ ਸਮੇਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦਿਆਂ ਹਰੇਕ ਤਰ੍ਹਾਂ ਦੀ ਪ੍ਰਚਾਰ ਸਮੱਗਰੀ ’ਤੇ ਆਪਣਾ ਨਾਮ, ਪਤਾ ਜ਼ਰੂਰ ਛਾਪਣ। ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਚਾਰ ਸਮੱਗਰੀ ਜਿਵੇਂ ਕਿ ਪਰਚਾ, ਪੋਸਟਰ, ਹੈਂਡਬਿੱਲ, ਸਟਿੱਕਰ ਆਦਿ ’ਤੇ ਪ੍ਰਿੰਟਰ/ਪਬਲਿਸ਼ਰ ਦਾ ਨਾਮ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪ੍ਰਿੰਟਰ/ਪ੍ਰਕਾਸ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨੇਗਾ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼ਿਖਾ ਭਗਤ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਅਤੇ ਪ੍ਰਿੰਟਰਾਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਬੈਂਕਾਂ ਲਈ ਨਿਰਧਾਰਿਤ ਹਦਾਇਤਾਂ ਅਤੇ ਨਕਦੀ ਲਿਜਾਣ ਸਬੰਧੀ ਤੈਅ ਪ੍ਰਕਿਰਿਆ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਪ੍ਰਿੰਟਰਾਂ/ਪਬਲਿਸ਼ਰਾਂ ਨਾਲ ਵੀ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਦੱਸਿਆ ਕਿ ਪ੍ਰਚਾਰ ਸਮੱਗਰੀ ਦੀ ਨਿਗਰਾਨੀ ਲਈ ਕੁਝ ਮਾਪਦੰਡ ਤੈਅ ਕੀਤੇ ਗਏ ਹਨ, ਜਿਨ੍ਹਾਂ ‘ਤੇ ਨਜ਼ਰ ਰੱਖੀ ਜਾਵੇਗੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।