ਸ੍ਰੀ ਚਮਕੌਰ ਸਾਹਿਬ, 12 ਮਾਰਚ (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਮੁੱਖ ਤਰਜ਼ੀਹ ਦੇ ਰਹੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਵਿਭਾਗ, ਪੰਜਾਬ ਅਨਮੋਲ ਗਗਨ ਮਾਨ ਨੇ ਸ੍ਸ਼੍ਰੀ ਚਮਕੌਰ ਵਿਖੇ “ਪੈਸੇਂਜਰ ਟਰਮੀਨਲ” ਸਮੇਤ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋ ਚੁੱਕੇ ਪ੍ਰੋਜੈਕਟਾਂ ਨੂੰ ਲੋਕ ਅਰਪਣ ਕਰਨ ਸਮੇਂ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਹ ਤਿੰਨ ਮੰਜ਼ਿਲਾਂ ਪੈਸੇਂਜਰ ਟਰਮੀਨਲ ਦੀ ਇਮਾਰਤ ਅਤਿ ਆਧੁਨਿਕ ਤਰੀਕੇ ਨਾਲ 3.65 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਵੱਲੋਂ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਨਮੋਹਕ ਇਮਾਰਤ ਵਿੱਚ ਆਮ ਲੋਕਾਂ ਲਈ ਕੈਫੇਟੇਰੀਆ, ਵਿਸ਼ਰਾਮ ਘਰ, ਦੁਕਾਨਾਂ, ਲਿਫਟ, ਪਖਾਨਾ ਬਲਾਕ ਅਤੇ ਪਾਰਕਿੰਗ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। 

ਅਨਮੋਲ ਗਗਨ ਮਾਨ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸ੍ਰੀ ਚਮਕੌਰ ਸਾਹਿਬ ਵਿਖੇ ਹੀ ਦੋ ਮੰਜ਼ਿਲਾਂ ”ਵਿਆਖਿਆ ਕੇਂਦਰ” ਦੀ ਇਮਾਰਤ ਦਾ ਨਿਰਮਾਣ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਨਮੋਹਕ ਇਮਾਰਤ ਵਿੱਚ ਆਮ ਲੋਕਾਂ ਵਾਸਤੇ ਲਾਈਬ੍ਰੇਰੀ, ਲਿਫਟ, ਪਖਾਨਾ ਬਲਾਕ ਅਤੇ ਪਾਰਕਿੰਗ ਆਦਿ ਤਿਆਰ ਕਰਵਾਏ ਗਏ ਹਨ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਤਹਾਸਿਕ ਪੰਜ ਗੁਰਦੁਆਰਾ ਸਾਹਿਬਾਨ ਦੇ ਵਿਚ ਮਨਮੋਹਕ ਦਿੱਖ ਦੇ ਲਈ 2.64 ਕਰੋੜ ਰੁਪਏ ਦੀ ਲਾਗਤ ਦੇ ਨਾਲ ਲਾਈਟਾਂ ਲਗਾਈਆਂ ਗਈਆਂ ਹਨ। ਜਿਨ੍ਹਾਂ ਵਿੱਚ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜੀ ਸਾਹਿਬ, ਗੁਰਦੁਆਰਾ ਸ੍ਰੀ ਤਾੜੀ ਸਾਹਿਬ, ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਸ਼ਾਮਿਲ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਚਾਰ ਗੁਰਦੁਆਰਾ ਸਾਹਿਬਾਨ ਗੁਰਦੁਆਰਾ ਸ਼੍ਰੀ ਗੜੀ ਸਾਹਿਬ, ਗੁਰਦੁਆਰਾ ਸ਼੍ਰੀ ਤਾੜੀ ਸਾਹਿਬ, ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ਼੍ਰੀ ਰਣਜੀਤਗੜ੍ਹ ਸਾਹਿਬ ਅਤੇ ਦਾਸਤਾਨ-ਏ-ਸ਼ਹਾਦਤ ਵਿਖੇ 0.44 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਵੀ ਲਗਾਏ ਗਏ ਹਨ।  

ਇਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਅਨਮੋਲ ਗਗਨ ਮਾਨ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਵੀ ਹੋਏ। ਇਸ ਮੌਕੇ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਨੂੰ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।