11 ਸਤੰਬਰ 2024 : ਬੀਤੇ ਦਿਨੀਂ ਕਥਿਤ ਤੌਰ ’ਤੇ ਡਾਕਟਰ ਨਾਲ ਵਾਪਰੀ ਜਬਰ ਜਨਾਹ ਅਤੇ ਹੱਤਿਆ ਦੀ ਘਟਨਾ ਤੋਂ ਬਾਅਦ ਪੱਛਮੀ ਬੰਗਾਲ ਵਿਚ ਜੂਨੀਅਰ ਡਾਕਟਰਾਂ ਨੇ ਬੁੱਧਵਾਰ ਨੂੰ 33ਵੇਂ ਦਿਨ ਆਪਣਾ ਕੰਮ ਬੰਦ ਕਰਕੇ ਇਨਸਾਫ਼ ਦੀ ਮੰਗ ਲਈ ਧਰਨਾ ਜਾਰੀ ਰੱਖਿਆ। ਜੂਨੀਅਰ ਡਾਕਟਰ ਕੋਲਕਾਤਾ ਪੁਲੀਸ ਕਮਿਸ਼ਨਰ ਅਤੇ ਸੀਨੀਅਰ ਸਿਹਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਸਿਹਤ ਵਿਭਾਗ ਦੇ ਮੁੱਖ ਦਫ਼ਤਰ ਸਵਾਸਥ ਭਵਨ ਦੇ ਬਾਹਰ ਧਰਨੇ ’ਤੇ ਬੈਠੇ ਹਨ।
ਸਿਖਰਲੀ ਅਦਾਲਤ ਨੇ ਸੋਮਵਾਰ ਨੂੰ ਪ੍ਰਦਰਸ਼ਨ ਕਰ ਰਹੇ ਰੈਜ਼ੀਡੈਂਟ ਡਾਕਟਰਾਂ ਨੂੰ ਮੰਗਲਵਾਰ ਸ਼ਾਮ 5 ਵਜੇ ਤੱਕ ਕੰਮ ਮੁੜ ਸ਼ੁਰੂ ਕਰਨ ਦਾ ਨਿਰਦੇਸ਼ ਦਿੰਦਿਆਂ ਕਿਹਾ ਸੀ ਕਿ ਕੰਮ ਮੁੜ ਸ਼ੁਰੂ ਕਰਨ ’ਤੇ ਉਨ੍ਹਾਂ ਵਿਰੁੱਧ ਕੋਈ ਉਲਟ ਕਾਰਵਾਈ ਨਹੀਂ ਕੀਤੀ ਜਾਵੇਗੀ।