ਗੁਰਦਾਸਪੁਰ, 3 ਮਈ (ਪੰਜਾਬੀ ਖ਼ਬਰਨਾਮਾ): – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 5 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 529750 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 506072 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਏਜੰਸੀ ਵਾਈਜ਼ ਖ਼ਰੀਦ ਦਾ ਬਿਉਰਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਖ਼ਰੀਦ ਏਜੰਸੀ ਪਨਗਰੇਨ ਨੇ 143718 ਮੀਟਰਿਕ ਟਨ, ਮਾਰਕਫੈੱਡ ਨੇ 124677 ਮੀਟਰਿਕ ਟਨ, ਪਨਸਪ ਨੇ 121716 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 92604 ਮੀਟਰਿਕ ਟਨ, ਐੱਫ਼.ਸੀ.ਆਈ. ਨੇ 15242 ਮੀਟਰਿਕ ਟਨ ਅਤੇ ਵਪਾਰੀਆਂ ਨੇ 8115 ਮੀਟਰਿਕ ਟਨ ਕਣਕ ਖ਼ਰੀਦੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 100 ਫੀਸਦੀ ਕਿਸਾਨਾਂ ਨੂੰ 1048.98 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਖ਼ਰੀਦੀ ਗਈ ਫ਼ਸਲ ਦੀ ਲਿਫ਼ਟਿੰਗ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ 255517 ਮੀਟਰਿਕ ਟਨ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਲਿਫ਼ਟਿੰਗ ਵਿਚ ਹੋਰ ਤੇਜ਼ੀ ‌ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਤੋਲ ਅਤੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!