big operation

ਫਰੀਦਕੋਟ 18 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਇਸ ਤਹਿਤ ਨਸ਼ਾ ਤਸਕਰਾਂ ਵਿਰੁੱਧ ਜਿੱਥੇ ਵੱਡੀ ਕਾਰਵਾਈ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ ਉਥੇ ਹੀ ਨਸ਼ਾ ਤਸਕਰਾਂ ਦੀ ਗਿਰਫਤਾਰੀ ,ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਉਹਨਾਂ ਦੀਆਂ ਜਾਇਦਾਦਾਂ  ਜ਼ਬਤ  ਕੀਤੀਆਂ ਜਾ ਰਹੀਆਂ ਹਨ ।ਇਸ ਤੋਂ ਇਲਾਵਾ ਨਸ਼ੇ ਤੋਂ ਪੀੜਿਤ ਲੋਕਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਵੀ ਦਾਖਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਆਪਣੀ ਨਵੀਂ ਜ਼ਿੰਦਗੀ ਸ਼ੁਰੂ ਕਰ ਸਕਣ ।

ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੀ ਸਫਲਤਾ ਲਈ ਸਿਵਲ ਪ੍ਰਸ਼ਾਸਨ ,ਸਿਹਤ ਵਿਭਾਗ ਤੇ ਪੁਲਿਸ ਵਿਭਾਗ ਸਮੇਤ ਜਿਲ੍ਹੇ ਦੇ ਸਾਰੇ ਵਿਭਾਗਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ ।ਉਹਨਾਂ ਕਿਹਾ ਕਿ ਨਸ਼ਿਆਂ ਤੋਂ ਪੀੜਿਤ ਲੋਕਾਂ ਨੂੰ ਇਲਾਜ ਲਈ ਜ਼ਿਲੇ  ਦੇ ਓਟ ਸੈਂਟਰਾਂ ,ਨਸ਼ਾ ਛੁਡਾਊ ਕੇਂਦਰਾਂ ਤੇ ਪੁਨਰਵਾਸ ਕੇਂਦਰਾਂ ਵਿੱਚ ਭਰਤੀ ਕਰਕੇ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ ।ਉਹਨਾਂ ਕਿਹਾ ਕਿ ਲੋਕਾਂ ਨੂੰ ਨਸ਼ਾ ਛਡਾਉਣ ਦੇ ਨਾਂ ਤੇ ਕੁਝ ਗੈਰ ਕਾਨੂੰਨੀ ਤੇ ਗੈਰ ਪ੍ਰਵਾਣਿਤ ਨਸ਼ਾ ਛੁਡਾਊ ਕੇਂਦਰ ਲੋਕਾਂ ਦੇ ਇਲਾਜ ਦੇ ਬਹਾਨੇ ਉਹਨਾਂ ਦਾ ਸ਼ੋਸ਼ਣ ਕਰਦੇ ਹਨ ,ਜਿਸ ਲਈ ਜ਼ਿਲ੍ਹਾ  ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਤੇ ਪੁਲਿਸ ਵਿਭਾਗ ਦੇ ਆਧਾਰਤ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਦੀ ਲਗਾਤਾਰ ਚੈਕਿੰਗ ਕਰ ਰਹੇ ਹਨ ।

ਉਹਨਾਂ ਦੱਸਿਆ ਕਿ ਗੈਰ ਕਾਨੂੰਨੀ ਨਸ਼ਾ ਛਡਾਉ ਕੇਂਦਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਤਹਿਤ ਹੁਣ ਤੱਕ ਜ਼ਿਲ੍ਹੇ ਵਿੱਚ ਪੰਜ ਨਸ਼ਾ ਛੁਡਾਊ ਕੇਂਦਰ ਸੀਲ ਕੀਤੇ ਜਾ ਚੁੱਕੇ ਹਨ ਅਤੇ ਉਹਨਾਂ ਵਿੱਚ ਇਲਾਜ ਲਈ ਦਾਖਲ ਲਗਭਗ 82 ਮਰੀਜ਼ਾਂ ਨੂੰ ਜਿਲੇ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੀਤੀ ਸ਼ਾਮ ਜਿਲੇ ਦੇ ਪਿੰਡ ਭਾਣਾ ਵਿਖੇ ਚੱਲ ਰਹੇ ਗੈਰ ਕਾਨੂੰਨੀ ਨਸ਼ਾ ਚ ਛਡਾਊ ਕੇਂਦਰ ਨੂੰ ਜ਼ਿਲਾ ਪ੍ਰਸ਼ਾਸਨ ,ਸਿਹਤ ਵਿਭਾਗ ਤੇ ਪੁਲਿਸ ਦੇ ਆਧਾਰਿਤ  ਟੀਮ ਵੱਲੋਂ ਸੀਲ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਨਸ਼ਾ ਛੁਡਾਊ ਕੇਂਦਰ ਵਿਰੁੱਧ ਕਾਨੂੰਨੀ ਕਾਰਵਾਈ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ ।

ਉਹਨਾਂ ਦੱਸਿਆ ਕਿ ਫਰੀਦਕੋਟ ਜਿਲ੍ਹੇ ਵਿੱਚ ਅਣਅਧਿਕਾਰਿਤ ਤੌਰ ਤੇ ਚੱਲ ਰਹੇ ਨਸ਼ਾ ਛੁਡਾਊ ਸੈਟਰਾਂ ਦੀ ਚੈਕਿੰਗ ਲਈ ਗਠਿਤ ਟੀਮ ਦੇ ਮੈਬਰ ਡਾ. ਪਰਮਜੀਤ ਸਿੰਘ ਬਰਾੜ ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਫ਼ਰੀਦਕੋਟ, ਡਿਊਟੀ ਮੈਜਿਸਟ੍ਰੇਟ ਸ਼੍ਰੀ ਹਰਸ਼ਵੀਰ ਗੋਇਲ ਨਾਇਬ ਤਹਿਸੀਲਦਾਰ, ਤਰਲੋਚਨ ਸਿੰਘ ਡੀ ਐਸ ਪੀ,ਡਾ. ਕਪਿਲ ਸ਼ਰਮਾਂ ਸਾਇਕੈਟਰਿਸਟ, ਸਿਵਲ ਹਸਪਤਾਲ ਫ਼ਰੀਦਕੋਟ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਜਿਸ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਸੈਟਰ ਫਰੀ ਟੂ ਫਲਾਈ ਨਾਮ ਦੀ ਸੰਸਥਾ ਵੱਲੋਂ ਬਿਨਾਂ ਕਿਸੇ ਲਾਇਸੰਸ ਦੇ ਚਲਾਇਆ ਜਾ ਰਿਹਾ ਸੀ। ਜਿਸ ਨੂੰ ਡਿਊਟੀ ਮੈਜਿਸਟ੍ਰੇਟ ਸ਼੍ਰੀ ਹਰਸ਼ਵੀਰ ਗੋਇਲ (ਨਾਇਬ ਤਹਿਸੀਲਦਾਰ) ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਇਸ ਸੈਟਰ ਨੂੰ ਸੀਲ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ, ਡਾ. ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਚੈਕਿੰਗ ਦੌਰਾਨ ਉਨ੍ਹਾਂ ਨੂੰ ਕੁੱਝ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਹੈ ਜਿਹਨਾਂ ਵਿੱਚ ਡੋਪ ਟੈਸਟ ਦੀਆ ਕਿੱਟਾ ਵੀ ਬਰਾਮਦ ਹੋਈਆਂ ਹਨ ਇਸ ਅਣ-ਅਧਿਕਾਰਿਤ ਤੌਰ ਤੇ ਚੱਲ ਰਹੇ ਨਸ਼ਾ ਛੁਡਾਊ ਸੈਟਰ ਨੂੰ ਸੀਲ ਕਰਨ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਹਨਾਂ ਅਪੀਲ ਕੀਤੀ ਕਿ ਨਸ਼ੇ ਤੋਂ ਪੀੜਤ ਵਿਅਕਤੀਆਂ ਨੂੰ ਸਿਰਫ ਸਰਕਾਰੀ ਨਸ਼ਾ ਛੁਡਾਊ ਕੇਂਦਰ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਤੋਂ ਹੀ ਇਲਾਜ ਕਰਵਾਉਣਾ ਚਾਹੀਦਾ ਹੈ।

ਇਸ ਸਬੰਧੀ ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ ਫਰੀਦਕੋਟ ਨੇ ਦੱਸਿਆ ਕਿ ਪੁਲਿਸ ਵੱਲੋਂ ਲਗਾਤਾਰ ਅਣਅਧਿਕਾਰਿਤ ਤੌਰ ਤੇ ਚੱਲ ਰਹੇ ਨਸ਼ਾ ਛੁਡਾਊ ਸੈਟਰਾਂ ਦੀ ਚੈਕਿੰਗ ਲਈ ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸ਼ਨ  ਨਾਲ ਮਿਲ ਕੇ ਕਾਰਵਾਈ ਕੀਤੀ ਜਾ ਰਹੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।