ਤਰਨ ਤਾਰਨ, 12 ਮਾਰਚ (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਸ਼ਵਨੀ ਕਪੂਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਚੋਣ ਜ਼ਾਬਤਾ ਕਿਸੇ ਵੀ ਸਮੇਂ ਲੱਗ ਸਕਦਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਚੋਣ ਪ੍ਰਕਿਰਿਆ ਨਿਰਵਿਘਨ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਉਹਨਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਆਗਾਮੀ ਲੋਕ ਚੋਣਾਂ ਸਮੇਂ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਵੱਲੋਂ ਪ੍ਰਾਪਤ ਵੱਖ-ਵੱਖ ਵਸਤੂਆਂ ਦੀ ਰੇਟ ਲਿਸਟ ਦੀ ਕਾਪੀ ਰਾਜਨੀਤਿਕ ਪਾਰਟੀਆਂ ਨੂੰ ਚੋਣਾਂ ਸਮੇਂ ਪਾਲਣਾ ਹਿੱਤ ਸੌਂਪੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਕਿਰਪਾਲਵੀਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਅਤੇ ਐੱਸ. ਪੀ. ਹੈੱਡਕੁਆਟਰ ਸ਼੍ਰੀਮਤੀ ਪਰਵਿੰਦਰ ਕੌਰ ਤੋਂ ਇਲਾਵਾ ਸਿਵਲ ਤੇ ਪੁਲਿਸ ਅਧਿਕਾਰੀ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।    

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।