5 ਜੁਲਾਈ (ਪੰਜਾਬੀ ਖਬਰਨਾਮਾ):ਸਾਉਣੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 13 ਜੁਲਾਈ 2024 ਨੂੰ ਸਿਟੀ ਸੈਂਟਰ, ਨਜ਼ਦੀਕ ਪੁਲਿਸ ਲਾਈਨ, ਹੁਸ਼ਿਆਰਪੁਰ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਦਪਿੰਦਰ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਇਸ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਕੈਂਪ ਦਾ ਉਦਘਾਟਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਕਿਸਾਨਾਂ ਵੱਲੋਂ ਭਾਗ ਲਿਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ ਲਈ ਉਹ ਵੱਧ-ਚੜ੍ਹ ਕੇ ਇਸ ਸਿਖਲਾਈ ਕੈਂਪ ਵਿਚ ਸ਼ਿਰਕਤ ਕਰਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।