pollution control

ਫ਼ਤਹਿਗੜ੍ਹ ਸਾਹਿਬ, 02 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਜਿਲ੍ਹਾ ਮੈਜਿਸਟਰੇਟ, ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਕਣਕ (ਹਾੜੀ) ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਕੀਤੇ ਮਨਾਹੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2025 ਦੌਰਾਨ ਕਣਕ (ਹਾੜ੍ਹੀ) ਦੀ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਕਣਕ (ਹਾੜੀ) ਦੀ ਫਸਲ ਕੱਟਣ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਕਣਕ (ਹਾੜੀ) ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਨ ਫੈਲਦਾ ਹੈ ਅਤੇ ਵਾਤਾਵਰਣ ਤੇ ਮਾੜਾ ਅਸਰ ਪੈਂਦਾ ਹੈ। ਇਸ ਧੂੰਏ ਕਾਰਨ ਆਮ ਜਨਤਾ ਦੀ ਸਿਹਤ ਤੇ ਵੀ ਬਹੁਤ ਮਾੜਾ ਅਸਰ ਪੈਂਦਾ ਹੈ ਅਤੇ ਉਨ੍ਹਾਂ ਨੂੰ ਮਾਰੂ ਬੀਮਾਰੀਆਂ ਲਗਦੀਆਂ ਹਨ। ਅੱਗ ਨਾਲ ਆਲੇ ਦੁਆਲੇ ਖੜ੍ਹੀ ਫਸਲ ਦਾ ਨੁਕਸਾਨ ਹੋਣ ਦਾ ਨਿਰੰਤਰ ਡਰ ਰਹਿੰਦਾ ਹੈ।ਇਸ ਤੋਂ ਇਲਾਵਾ ਅਨੇਕਾ ਲਾਭਦਾਇਕ ਜੀਵ-ਜੰਤੂ ਵੀ ਮਾਰੇ ਜਾਂਦੇ ਹਨ। ਸੜਕ ਦੇ ਨਾਲ ਲੱਗਦੇ ਖੇਤਾਂ ਵਿੱਚ ਅੱਗ ਲਗਾਉਣ ਕਾਰਨ ਸੜਕ ਉੱਪਰ ਸੰਘਣਾ ਧੂੰਆਂ ਹੋਣ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਦੁਰਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖਤਰਾ ਰਹਿੰਦਾ ਹੈ। ਇਸ ਤੋਂ ਇਲਾਵਾ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਇਹ ਹੁਕਮ 01 ਜੂਨ, 2025 ਤੱਕ ਲਾਗੂ ਰਹਿਣਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।