ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਰੀਦਕੋਟ
-ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮੂੰਹ ਢੱਕ ਕੇ ਚੱਲਣ ਸਬੰਧੀ ਪੂਰਨ ਪਾਬੰਦੀ ਦੇ ਹੁਕਮ ਜਾਰੀ
– ਹੁਕਮ 15 ਅਗਸਤ ਤੱਕ ਰਹਿਣਗੇ ਲਾਗੂ
ਫ਼ਰੀਦਕੋਟ 12 ਅਗਸਤ (ਪੰਜਾਬੀ ਖਬਰਨਾਮਾ ਬਿਊਰੋ ):-
ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਆਪਣਾ ਮੂੰਹ ਢੱਕ ਕੇ ਚੱਲਣ ਸਬੰਧੀ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸੁਤੰਤਰਤਾ ਦਿਵਸ ਦੇ ਰਾਜ ਪੱਧਰੀ ਸਮਾਗਮ ਵਿੱਚ ਜ਼ਿਲ੍ਹਾ ਫ਼ਰੀਦਕੋਟ ਵਿਖੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰ ਰਹੇ ਹਨ ਅਤੇ ਨਹਿਰੂ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ । ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣਾ ਮੂੰਹ ਢੱਕ ਕੇ ਕੋਈ ਅਜਿਹੀ ਘਟਨਾ ਨੂੰ ਅੰਜ਼ਾਮ ਦੇ ਸਕਦਾ ਹੈ ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ । ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੀ ਪਛਾਣ ਲੁਕਾਉਣ ਲਈ ਆਪਣਾ ਮੂੰਹ ਕਵਰ ਕਰਕੇ ਨਾ ਚੱਲੇ, ਸਬੰਧੀ ਹੁਕਮ ਜਾਰੀ ਕੀਤੇ ਗਏ ਹਨ । ਇਹ ਹੁਕਮ 15-08-2025 ਤੱਕ ਲਾਗੂ ਰਹਿਣਗੇ ।