ਫ਼ਰੀਦਕੋਟ, 19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪਹਿਲਗਾਮ ਘਟਨਾ ਤੋਂ ਬਾਅਦ ਭਾਰਤ ਪਾਕਿਸਤਾਨ ਦਰਮਿਆਨ ਪੈਦਾ ਹੋਏ ਹਲਾਤਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਵੱਖ-ਵੱਖ ਪੰਚਾਇਤੀ ਰਾਜ ਸੰਸਥਾਵਾਂ ਵਲੋਂ ਪੇਡਾ ਅਤੇ ਹੋਰ ਵਿਭਾਗਾਂ ਰਾਹੀਂ ਪਿੰਡਾਂ ਵਿੱਚ ਸੋਲਰ ਸਟਰੀਟ ਲਾਈਟਾਂ ਤੁਰੰਤ ਬੰਦ ਕੀਤੇ ਜਾਣ ਸਬੰਧੀ ਦਫ਼ਤਰ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਦੇ ਪੱਤਰ ਨੰ 488/ਫਸ ਮਿਤੀ 08-5-2025 ਰਾਹੀਂ ਹੁਕਮ ਜਾਰੀ ਕੀਤੇ ਗਏ ਸਨ। ਜ਼ਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਵਾਪਸ ਲਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ ਤੁਰੰਤ ਲਾਗੂ ਹੋਣਗੇ ।