10 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੱਕਣ, ਨੌਜਵਾਨਾਂ ਵਿੱਚ ਭਾਈਚਾਰਾ ਅਤੇ ਸਦਭਾਵਨਾ ਪੈਦਾ ਕਰਨਾ ਦੇ ਨਾਲ ਨਾਲ ਵੱਧ ਤੋ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਇਸੇ ਤਹਿਤ ਹੀ ਖੇਡ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ ਤੇ ਅੱਜ ਪਹਿਲੇ ਦਿਨ ਬਲਾਕ ਫਾਜ਼ਿਲਕਾ, ਅਬੋਹਰ ਅਤੇ ਖੂਈਆਂ ਸਰਵਰ ਦੇ ਖੇਡ ਮੁਕਾਬਲੇ ਹੋਏ ਜੋ ਕਿ12 ਸਤੰਬਰ 2026 ਤੱਕ ਕਰਵਾਏ ਜਾਣਗੇ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਸ. ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮਿਤੀ 13 ਸਤੰਬਰ ਤੋਂ  15 ਸਤੰਬਰ 2026 ਤੱਕ ਬਲਾਕ ਜਲਾਲਾਬਾਦ ਅਤੇ ਅਰਨੀਵਾਲਾ ਸੇ਼ਖ ਸੁਭਾਨ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ: 14 ਤੋਂ 70 ਸਾਲ ਤੋਂ ਵੱਧ ਉਮਰ ਦੇ ਲੜਕੇ-ਲੜਕੀਆਂ, ਮਹਿਲਾ-ਪੁਰਸ਼  ਗੇਮ ਐਥਲੈਟਿਕਸ, ਫੁੱਟਬਾਲ, ਕਬੱਡੀ(ਨ.ਸ), ਕਬੱਡੀ(ਸ.ਸ), ਖੋਹ-ਖੋਹ, ਵਾਲੀਬਾਲ (ਸਮੈਸਿਗ), ਵਾਲੀਬਾਲ (ਸੂਟਿੰਗ) ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਾ ਖਿਡਾਰੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ ਜਾਂ ਪੰਜਾਬ ਦੇ ਕਿਸੇ ਵਿਦਿਅਕ ਅਦਾਰੇ ਵਿੱਚ ਪੜਦਾ ਹੋਣਾ ਚਾਹੀਦਾ ਹੈ। ਉਸ ਕੋਲ ਸਬੂਤ ਲਈ ਰਿਹਾਇਸ਼ੀ ਸਰਟੀਫਿਕੇਟ ਜਾਂ ਪੰਜਾਬ ਦਾ ਆਧਾਰ ਕਾਰਡ ਜਾਂ ਵਿਦਿਅਕ ਅਦਾਰੇ ਦਾ ਆਈ.ਡੀ ਕਾਰਡ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਖਿਡਾਰੀ ਨੂੰ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਬੱਸ ਕਿਰਾਇਆ ਨਹੀਂ ਦਿੱਤਾ ਜਾਵੇਗਾ। ਇਨ੍ਹਾਂ ਖੇਡਾਂ ਸਬੰਧੀ ਖੇਡ ਵੈਨਿਊ ਅਤੇ ਸ਼ਡਿਊਲ ਦਫਤਰ ਡਿਪਟੀ ਕਮਿਸ਼ਨਰ ਫਾਜਿਲਕਾ ਦੀ ਵੈੱਬ ਸਾਈਟ https://fazilka.nic.in/ ਤੇ ਉਪਲੱਬਧ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਬਲਾਕ ਪੱਧਰੀ ਟੂਰਨਾਮੈਂਟ ਦੇ ਸਬੰਧ ਵਿੱਚ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਕਰਮਚਾਰੀ ਜਤਿੰਦਰ ਸਿੰਘ ਸੀਨੀਅਰ ਸਹਾਇਕ ਨਾਲ ਮੋਬਾਇਲ ਨੰ: 98887-88785 ਤੇ ਸੰਪਰਕ ਕੀਤਾ ਜਾ ਸਕਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।