aap

20 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ):ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ, ਸੰਭਵ ਜੈਨ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ। ਹਰਸ਼ਿਤਾ ਤੇ ਸੰਭਵ ਜੈਨ ਆਈਆਈਟੀ ਦਿੱਲੀ ’ਚ ਪੜ੍ਹਦੇ ਸਨ, ਜਿੱਥੇ ਦੋਵੇਂ ਦੀ ਮੁਲਾਕਾਤ ਹੋਈ। ਉਂਝ ਦੋਵਾਂ ਪਰਿਵਾਰਾਂ ਨੇ ਵਿਆਹ ਤੇ ਇਸ ਤੋਂ ਪਹਿਲਾਂ ਵਾਲੀਆਂ ਰਸਮਾਂ ਸਾਦੇ ਢੰਗ ਨਾਲ ਕਰਾਉਣ ਦਾ ਫ਼ੈਸਲਾ ਲਿਆ।
ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਚੋਣਵੇਂ ਮਹਿਮਾਨਾਂ ਵਿਚ ਸ਼ਾਮਲ ਸਨ ਜਿਨ੍ਹਾਂ ਨੂੰ ਇਸ ਵਿਆਹ ਲਈ ਸੱਦਾ ਦਿੱਤਾ ਗਿਆ ਸੀ। ਹਾਲਾਂਕਿ ਕਈ ਹੋਰ ‘ਆਪ’ ਆਗੂ ਵੀ ਇਸ ਸਮਾਗਮ ਵਿਚ ਸ਼ਾਮਲ ਹੋਏ। ਇਸ ਦੌਰਾਨ ਭਗਵੰਤ ਮਾਨ ਵੱਲੋਂ ਸਟੇਜ ਉਤੇ ਪਾਏ ਭੰਗੜੇ ਦੀਆਂ ਵੀਡੀਓ ਖੂਬ ਵਾਇਰਲ ਹੋ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਹੁਣ ਇਕ ਹੋਰ ਵੀਡੀਓ ਸਾਂਝੀ ਕੀਤੀ ਹੈ।

ਸੰਖੇਪ: ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਦੇ ਵਿਆਹ ਸਮਾਰੋਹ ਦੀਆਂ ਰੌਣਕਾਂ, CM ਭਗਵੰਤ ਮਾਨ ਭੰਗੜਾ ਪਾਉਂਦੇ ਹੋਏ ਵੀਡੀਓ ਹੋਈ ਵਾਇਰਲ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।