03 ਜੁਲਾਈ (ਪੰਜਾਬੀ ਖ਼ਬਰਨਾਮਾ):ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਤੇ ਜੀ ਜੀ ਐੱਨ ਖਾਲਸਾ ਕਾਲਿਜ ਲੁਧਿਆਣਾ ਦੇ ਪ੍ਰਧਾਨ ਡਾ. ਐੱਸ ਪੀ ਸਿੰਘ ਜੀ ਦੇ ਜੀਜਾ ਜੀ ਸ. ਜਗਜੀਤ ਸਿੰਘ ਗੁਲਾਟੀ ਨਮਿਤ ਭੋਗ ਤੇ ਅੰਤਿਮ ਅਰਦਾਸ ਜਲੰਧਰ ਦੇ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਗੁਰੂ ਤੇਗ ਬਹਾਦਰ ਨਗਰ ਜਲੰਧਰ ਵਿਖੇ ਦੁਪਹਿਰ 12.00 ਵਜੇ ਤੋਂ 1.45 ਵਜੇ ਤੀਕ ਹੋਵੇਗੀ।
ਪੰਜਾਬ ਦੇ ਪਰਵਾਸੀ ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਮੈਬਰ ਪਾਰਲੀਮੈਂਟ ਸ. ਗੁਰਮੀਤ ਸਿੰਘ ਹੇਅਰ, ਮਲਵਿੰਦਰ ਸਿੰਘ ਕੰਗ ਤੇ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਡਾ. ਐੱਸ ਪੀ ਸਿੰਘ ਜੀ ਨਾਲ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ, ਉੱਘੇ ਲੇਖਕ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਸਾਬਕਾ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ, ਮੀਤ ਪ੍ਰਧਾਨ ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਸਹਿਜਪ੍ਰੀਤ ਸਿੰਘ ਮਾਂਗਟ , ਕਰਮਜੀਤ ਗਰੇਵਾਲ, ਅਮਰਜੀਤ ਸ਼ੇਰਪੁਰੀ, ਸਰਬਜੀਤ ਵਿਰਦੀ ਤੇ ਮੀਤ ਪ੍ਰਧਾਨ ਗੁਰਚਰਨ ਕੌਰ ਕੋਚਰ ਨੇ ਡਾ. ਐੱਸ ਪੀ ਸਿੰਘ ਜੀ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
