Financial Help

ਫ਼ਿਰੋਜ਼ਪੁਰ, 15 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਅੱਜ ਇੱਥੋਂ ਦੇ ਪਿੰਡ ਖਾਈ ਫ਼ੇਮੇ ਕੀ ਵਿੱਚ ਸੁਖਵਿੰਦਰ ਕੌਰ ਦੇ ਘਰ ਪੁੱਜਾ, ਜਿਸ ਦੀ ਪਾਕਿਸਤਾਨੀ ਡਰੋਨ ਹਮਲੇ ਵਿੱਚ ਬੀਤੇ ਦਿਨ ਮੌਤ ਹੋ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀੜਤ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਵਫ਼ਦ ਵਿੱਚ ਐੱਸਜੀਪੀਸੀ ਮੈਂਬਰ ਦਰਸ਼ਨ ਸਿੰਘ ਸ਼ੇਰਖਾਂ, ਸਤਪਾਲ ਸਿੰਘ ਤਲਵੰਡੀ ਭਾਈ, ਪ੍ਰੀਤਮ ਸਿੰਘ ਮਲਸੀਆਂ ਅਤੇ ਫ਼ਰੀਦਕੋਟ ਤੋਂ ਬੀਬੀ ਹਰਜੀਤ ਕੌਰ ਭੋਲੂਵਾਲਾ ਸ਼ਾਮਲ ਸਨ।

ਵਫ਼ਦ ਨੇ ਸੁਖਵਿੰਦਰ ਕੌਰ ਦੇ ਬੇਟੇ ਜਸਵੰਤ ਸਿੰਘ ਨਾਲ ਵੀ ਮੁਲਾਕਾਤ ਕੀਤੀ ਜੋ ਇਸ ਹਮਲੇ ਵਿੱਚ ਜ਼ਖ਼ਮੀ ਹੋ ਗਿਆ ਹੈ।

ਵਫ਼ਦ ਦੇ ਮੈਂਬਰਾਂ ਨੇ ਕਿਹਾ ਕਿ ਉਹ ਪੀੜਤ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਨਾਲ ਖੜ੍ਹੇ ਹਨ ਤੇ ਜੋ ਹੋਰ ਵੀ ਕਿਸੇ ਤਰ੍ਹਾਂ ਦੀ ਮਦਦ ਦੀ ਲੋੜ ਹੋਵੇਗੀ ਤਾਂ ਉਹ ਪਿੱਛੇ ਨਹੀਂ ਹਟਣਗੇ।

ਸੰਖੇਪ: ਡ੍ਰੋਨ ਹਮਲੇ ਦੇ ਪੀੜਤ ਪਰਿਵਾਰ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।