drone seizure

11 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਸਰਕਾਰ ਵੱਲੋ ਅਪ੍ਰੇਸ਼ਨ ਸਿੰਦੂਰ ਹਾਲੇ ਜਾਰੀ ਹੈ ਪਰ ਗੁਆਂਡੀ ਮੁਲਕ ਆਪਣੀ ਨਾ ਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਇੱਕ ਵਾਰ ਫ਼ਿਰ ਭਾਰਤ ਦੀ ਜ਼ਮੀਨ ‘ਤੇ ਪਾਕਿਸਤਾਨੀ ਡਰੋਨ ਮਿਲਿਆ ਹੈ। ਦੱਸ ਦਈਏ ਕਿ ਭਾਰਤ-ਪਾਕਿਸਤਾਨ ਸਰਹੱਦ ਤੋਂ ਇੱਕ ਵਾਰ ਫਿਰ ਬੀਐਸਐਫ਼ ਨੇ ਡਰੋਨ ਰਾਹੀਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਭਾਰਤ-ਪਾਕਿਸਤਾਨ ਸਰਹੱਦ ਤੋਂ ਪਾਕਿ ਡਰੋਨ ਤੇ ਇੱਕ ਪੈਕੇਟ ਬਰਾਮਦ ਹੋਇਆ ਹੈ। ਜਿਸ ਵਿੱਚ 541 ਗ੍ਰਾਮ ਹੈਰੋਇਨ ਅਤੇ 30 ਗ੍ਰਾਮ ਅਫੀਮ ਮਿਲੀ ਹੈ। ਬੀਐਸਐਫ ਨੇ ਅੰਮ੍ਰਿਤਸਰ ਦੇ ਰੋਡਾਵਾਲਾ ਖੁਰਦ ਤੋਂ ਇਹ ਡਰੋਨ ਮਿਲਿਆ ਹੈ। ਬੀਐਸਐਫ ਨੇ ਡਰੋਨ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।

ਇਸ ਤਲਾਸ਼ੀ ਮੁਹਿੰਮ ਤਹਿਤ ਬੀਐਸਐਫ਼ ਦੇ ਜਵਾਨਾਂ ਵੱਲੋਂ ਅੱਜ ਸਰਹੱਦੀ ਇਲਾਕੇ ਚਪੇ-ਚੱਪੇ ‘ਤੇ ਚੈਕਿੰਗ ਕੀਤੀ ਜਾ ਰਹੀ ਹੈ। ਇਹ ਸਫਲਤਾ ਬੀਐਸਐਫ ਦੇ ਜਵਾਨਾਂ ਦੀ ਸਖ਼ਤ ਮਿਹਨਤ, ਤੇਜ਼ ਨਜ਼ਰ ਅਤੇ ਤਕਨਾਲੋਜੀ ਦੀ ਵਰਤੋਂ ਦਾ ਨਤੀਜਾ ਹੈ।

ਸੰਖੇਪ: ਭਾਰਤ-ਪਾਕਿਸਤਾਨ ਸਰਹੱਦ ‘ਤੇ ਸੁਰੱਖਿਆ ਬਲਾਂ ਵੱਲੋਂ ਇੱਕ ਡਰੋਨ ਬਰਾਮਦ ਕੀਤਾ ਗਿਆ, ਜਿਸ ਨਾਲ ਨਸ਼ੇ ਦੀ ਤਸਕਰੀ ਦੀ ਕੋਸ਼ਿਸ਼ ਕੀਤੀ ਗਈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।