ਰੂਪਨਗਰ, 10 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 17 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬਰਾਮਦ ਕੀਤਾ ਗਿਆ।
ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵੱਲੋਂ ਪਰਵੀਨ ਕੁਮਾਰ ਵਾਸੀ ਮਕਾਨ ਨੰ. 4022 ਟਾਈਪ-2 ਨੂੰਹੋਂ ਕਲੋਨੀ ਘਨੌਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 17 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਸ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆਂ ਕਿ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ।
ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।