• ਨੌਜਵਾਨ ਪੀੜ੍ਹੀ ਨੂੰ ਦਲਦਲ ਵਿਚ ਫਸਣ ਤੋਂ ਬਚਾਉਣ ਲਈ ਖੇਡਾਂ ਵੱਲ ਜੋੜਿਆ ਜਾਵੇ

ਫਾਜ਼ਿਲਕਾ, 07 ਫਰਵਰੀ (ਪੰਜਾਬੀ ਖ਼ਬਰਨਾਮਾ)
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਨਸ਼ਿਆਂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਤੇ ਭਵਿੱਖ ਵਿਚ ਇਸਦੇ ਵਿਚ ਹੋਰ ਤੇਜੀ ਲਿਆਉਣ ਲਈ ਮੌਜੂਦ ਅਧਿਕਾਰੀਆਂ ਅਤੇ ਆਨਲਾਈਨ ਮਾਧਿਅਮ ਰਾਹੀਂ ਜੁੜੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਦੀ ਇਕਜੁਟਤਾ ਨਾਲ ਨਸ਼ੇ ਨੂੰ ਜੜੋਂ ਖਤਮ ਕੀਤਾ ਜਾ ਸਕਦਾ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਤੇ ਬੀ.ਐਸ.ਐਫ ਵੱਲੋਂ ਪਿੰਡਾਂ ਵਿਚ ਬਣੀਆਂ ਵਿਲੇਜ ਡਿਫੈਂਸ ਕਮੇਟੀਆਂ ਨਾਲ ਵੱਧ ਤੋਂ ਵੱਧ ਮੀਟਿੰਗਾਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਜਾਗਰੂਕਤਾ ਗਤੀਵਿਧੀਆਂ ਕਰਨ ਦੇ ਨਾਲ ਨਾਲ ਕਾਰਵਾਈਆਂ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ *ਤੇ ਠਲ ਪਾਉਣ ਲਈ  ਨਸ਼ਾ ਤਸਕਰਾਂ ਵਿਰੁੱਧ ਹੋਰ ਸਖਤ ਕਦਮ ਚੁੱਕਣ ਸਬੰਧੀ ਚਰਚਾ ਕੀਤੀ ਗਈ।
ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ—ਆਪਣੇ ਖੇਤਰ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰੇਰਿਤ ਕਰਨ ਅਤੇ ਵੱਧ ਤੋਂ ਵੱਧ ਜਾਗਰੂਕਤਾ ਸੈਮੀਨਾਰ ਲਗਾਉਣ ਤਾਂ ਜ਼ੋ ਬੱਚਿਆਂ ਦੇ ਨਾਲ—ਨਾਲ ਨੌਜਵਾਨ ਵਰਗ ਇਸ ਤੋਂ ਦੂਰ ਰਹੇ। ਉਨ੍ਹਾਂ ਕਿਹਾ ਕਿ ਬਚਿਆਂ ਨੂੰ ਇਸਦੇ ਦੁਰਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ਵਿਚ ਜਾਣ ਤੋਂ ਬਚਾਉਣ ਲਈ ਖੇਡਾਂ ਵੱਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਏਰੀਏ *ਤੇ ਵਿਸ਼ੇਸ਼ ਨਜਰ ਰੱਖੀ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਨਸ਼ਾ ਤਸਕਰੀ ਨਾ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਸ਼ੇ ਵਰਗੀ ਮਾੜੀ ਕੁਰੀਤੀ ਦੇ ਖਾਤਮੇ ਲਈ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਪਵੇਗਾ ਤੇ ਆਪਸੀ ਸਾਂਝ ਨਾਲ ਸਾਡੇ ਭਵਿੱਖ ਨੂੰ ਇਸ ਤੋਂ ਬਚਾਇਆ ਜਾ ਸਕੇਗਾ।
ਇਸ ਮੌਕੇ ਡੀ.ਐੱਸ.ਪੀ. ਕਰਨ, ਸਿਖਿਆ ਵਿਭਾਗ ਤੋਂ ਡਿਪਟੀ ਡੀਈ.ਓ ਮੈਡਮ ਅੰਜੂ ਸੇਠੀ, ਡਾ. ਪਿਕਾਕਸ਼ੀ, ਵਿਜੈ ਪਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।