ਨਵਾਂਸ਼ਹਿਰ, 29 ਦਸੰਬਰ:

       ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਹਦਾਇਤ ਕਰਦਿਆਂ ਕਿਹਾ ਕਿ ਸੰਘਣੀ ਧੁੰਦ ਹੋਣ ਕਾਰਨ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਵਾਹਨਾਂ ‘ਤੇ ਰਿਫਲੈਕਟਰ ਲਗਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਸਰਦੀ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਇਸ ਸਮੇਂ ਬਹੁਤ ਹੀ ਸੰਘਣੀ ਧੁੰਦ ਪੈ ਰਹੀ ਹੈ। ਸੰਘਣੀ ਧੁੰਦ ਹੋਣ ਕਰਕੇ ਸੜਕਾਂ ‘ਤੇ ਹਾਦਸਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ।

       ਇਸ ਤੋਂ ਇਲਾਵਾ ਇਸ ਸਮੇਂ ਗੰਨੇ ਦਾ ਸੀਜਨ ਹੋਣ ਕਰਕੇ ਕਿਸਾਨ ਸ਼ੂਗਰ ਮਿੱਲ ਨਵਾਂਸ਼ਹਿਰ ਵਿਖੇ ਵੱਖ-ਵੱਖ ਸਥਾਨਾਂ ਤੋਂ ਗੰਨਾ ਲੈ ਕੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਗੰਨੇ ਨਾਲ ਭਰੀਆਂ ਹੋਈਆਂ ਟਰਾਲੀਆਂ ਦੇ ਪਿਛਲੇ ਪਾਸੇ ਅਤੇ ਸਾਈਡਾਂ ‘ਤੇ ਰਿਫਲੈਕਟਰ ਲਗਵਾਉਣੇ ਬਹੁਤ ਜ਼ਰੂਰੀ ਹਨ, ਤਾਂ ਜੋ ਕਿਸੇ ਵੀ ਜਾਨੀ/ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।