ਜਲੰਧਰ , 20 ਫਰਵਰੀ (ਪੰਜਾਬੀ ਖ਼ਬਰਨਾਮਾ)
ਜਲੰਧਰ ਤੋਂ ਸੰਸਦ ਮੈਂਬਰ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਦੇ ਯਤਨ ਸਦਕਾ ਗੁਰੂ ਰਵਿਦਾਸ ਜੀ ਦੇ 647 ਵੇਂ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਚ 23 ਫਰਵਰੀ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜਰ ਜਲੰਧਰ ਸ਼ਹਿਰ ਦੇ ਸਰਕਾਰੀ ਤੇ ਗੈਰ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ।

ਸੰਸਦ ਮੈਂਬਰ ਵੱਲੋਂ ਅੱਜ ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨਾਲ ਮੁਲਾਕਾਤ ਕਰਕੇ ਸ਼ੋਭਾ ਯਾਤਰਾ ਵਿੱਚ ਲੋਕਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਤੇ ਲੋਕ ਭਾਵਨਾਵਾਂ ਦੇ ਮੱਦੇਨਜਰ ਜਲੰਧਰ ਸ਼ਹਿਰ ਵਿੱਚ ਪੂਰੇ ਦਿਨ ਦੀ ਛੁੱਟੀ ਕਰਨ ਦੀ ਮੰਗ ਕੀਤੀ ਗਈ ਤਾਂ ਜੋ ਸੰਗਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਭਾਗ ਲੈ ਸਕੇ।

ਸੰਸਦ ਮੈਂਬਰ ਸ੍ਰੀ ਰਿੰਕੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ੋਭਾ ਯਾਤਰਾ ਦੌਰਾਨ ਸੰਗਤ ਦੀ ਸਹੂਲਤ, ਆਵਾਜਾਈ ਦੇ ਪੁਖ਼ਤਾ ਪ੍ਰਬੰਧਾਂ , ਸੁਰੱਖਿਆ ਵਿਵਸਥਾ, ਸ਼ਹਿਰ ਦੀ ਸਾਫ ਸਫਾਈ ਯਕੀਨੀ ਬਣਾਉਣ ਬਾਰੇ ਵੀ ਕਿਹਾ ਗਿਆ ਹੈ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮ ਅਨੁਸਾਰ 23 ਫਰਵਰੀ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ , ਜਿਸ ਕਰਕੇ ਆਵਾਜਾਈ ਦੇ ਕਈ ਰੂਟ ਬਦਲੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਤੇ ਸੰਗਤ ਵੀ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਹੋ ਸਕੇ।

ਜਾਰੀ ਹੁਕਮ ਮੁਤਾਬਿਕ ਇਸ ਦਿਨ ਲੋਕਾਂ ਦੀਆਂ ਭਾਵਨਾਵਾਂ ਤੇ ਸਕੂਲ /ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਜਲੰਧਰ ਸ਼ਹਿਰ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ / ਗੈਰ ਸਰਕਾਰੀ ਸਕੂਲਾਂ / ਕਾਲਜਾਂ ਵਿਚ 23 ਫਰਵਰੀ ਨੂੰ ਛੁੱਟੀ ਹੋਵੇਗੀ ।

ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਿਹੜੇ ਸਕੂਲਾਂ /ਕਾਲਜਾਂ ਵਿੱਚ ਬੋਰਡ /ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਮੌਕੇ ਨਿਰਧਾਰਤ ਹਨ , ਉਨਾਂ ਵਿਦਿਅਕ ਅਦਾਰਿਆਂ ਉੱਪਰ ਇਹ ਹੁਕਮ ਲਾਗੂ ਨਹੀਂ ਹੋਣਗੇ ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।