ਨਵਾਂਸ਼ਹਿਰ, 24 ਮਈ 2024 (ਪੰਜਾਬੀ ਖਬਰਨਾਮਾ) : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸਥਿਤ ਵੱਖ-ਵੱਖ ਦਫਤਰਾਂ ਦੀ ਅਚਨਚੇਤ ਚੈੱਕਿੰਗ ਕੀਤੀ। ਇਸ ਚੈੱਕਿੰਗ ਦੌਰਾਨ ਕੁੱਲ 5 ਕਰਮਚਾਰੀ ਗੈਰਹਾਜ਼ਰ ਪਾਏ ਗਏ।

      ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਕਿਹਾ ਕਿ ਦਫਤਰ ਵਿੱਚ ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਅਚਨਚੇਤ ਚੈੱਕਿੰਗ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਡਿਊਟੀ ਤੋਂ ਗ਼ੈਰ ਹਾਜ਼ਰ ਰਹਿਣ ਵਾਲਿਆਂ ਖਿਲਾਫ ਬਣਦੀ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਬੰਧਤ ਗ਼ੈਰ ਹਾਜ਼ਰ ਕਰਮਚਾਰੀਆਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਕਰਮਚਾਰੀਆਂ ਨੂੰ ਸਮੇ ਸਿਰ ਦਫਤਰ ਵਿਖੇ ਹਾਜ਼ਰ ਹੋਣ ਦੀ ਹਦਾਇਤ ਕੀਤੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।