Jalandhar Accident(ਪੰਜਾਬੀ ਖ਼ਬਰਨਾਮਾ)ਪੰਜਾਬ ਦੇ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋ ਇੱਕ ਈ ਰਿਕਸ਼ਾ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਸਵੇਰ ਦੇ ਸਮੇਂ ਸਕੂਲੀ ਬੱਚਿਆਂ ਨਾਲ ਭਰਿਆ ਇੱਕ ਈ-ਰਿਕਸ਼ਾ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਇਸ ਘਟਨਾ ‘ਚ 3 ਬੱਚੇ ਜ਼ਖਮੀ ਹੋਏ ਹਨ। ਜਿਸ ਵਿੱਚ ਦੋ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਦੋਵੇਂ ਪਠਾਨਕੋਟ ਚੌਕ ਨੇੜੇ ਸਥਿਤ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ।

ਹਾਦਸੇ ਨੂੰ ਲੈਕੇ ਮੌਕੇ ’ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਈ ਰਿਕਸ਼ਾ ਚਾਲਕ ਨਸ਼ੇ ਦੀ ਹਾਲਤ ’ਚ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਉੱਥੇ ਹੀ ਦੂਜੇ ਪਾਸੇ ਪ੍ਰਾਈਵੇਟ ਸਕੂਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਰਿਕਸ਼ਾ ਚਾਲਕ ਉਨ੍ਹਾਂ ਦਾ ਨਹੀਂ ਹੈ ਮਾਪਿਆਂ ਵੱਲੋਂ ਬੱਚਿਆ ਨੂੰ ਖੁਦ ਨਿੱਜੀ ਵਾਹਨ ਰਾਹੀ ਸਕੂਲ ਭੇਜਿਆ ਜਾ ਰਿਹਾ ਸੀ। 

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਪੁਲਿਸ ਨੇ ਈ-ਰਿਕਸ਼ਾ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇੱਕ ਬੱਚੇ ਨੂੰ ਇਲਾਜ ਤੋਂ ਬਾਅਦ ਤੁਰੰਤ ਛੁੱਟੀ ਦੇ ਦਿੱਤੀ ਗਈ। ਪੁਲਿਸ ਜਲਦੀ ਹੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕਰੇਗੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।