Sikhya Kranti

ਫਰੀਦਕੋਟ, 13 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿਚੋਂ ਡਾ. ਮਹਿੰਦਰ ਸਿੰਘ ਸਾਂਭੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਰੀਦਕੋਟ ਨੂੰ 2 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਿਬੀਆਂ ਬਲਾਕ ਕੋਟਕਪੂਰਾ ਨੂੰ 1 ਲੱਖ ਰੁਪਏ ਦੇ ਚੈਕ ਸਕੂਲਾਂ ਦੇ ਵਿਕਾਸ ਕਾਰਜ ਲਈ ਵੰਡੇ ਗਏ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀ ਅਗਵਾਈ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੀਤੇ ਜਾ ਰਹੇ ਇਹ ਵਿਕਾਸ ਅਤੇ ਸਿੱਖਿਆ ਸੁਧਾਰ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।  ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚਾ ਬਹੁਤ ਜਰੂਰੀ ਅਤੇ ਮੁਢਲੀ ਜਰੂਰਤ ਹੁੰਦੀ ਹੈ ਅਤੇ ਸਰਕਾਰ ਨੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਘਾਟ ਨੂੰ ਪੂਰਾ ਕੀਤਾ ਹੈ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਕੂਲਾਂ ਨੂੰ ਅਪਡੇਟ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

 ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਹਰ ਤਰ੍ਹਾਂ ਦੀਆਂ ਵਿੱਦਿਅਕ ਸਹੂਲਤਾਂ ਮਿਲਣ ਲੱਗੀਆਂ ਹਨ, ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਸਿੱਖਿਆ ਤੇ ਸਰਕਾਰੀ ਸਕੂਲਾਂ ਦੇ ਮਿਆਰ ਉੱਪਰ ਚੁੱਕਣ ਲਈ ਹੋਰ ਵੀ ਰਾਸ਼ੀ ਜਾਰੀ ਕੀਤੀ ਜਾਵੇਗੀ, ਤਾਂ ਜ਼ੋ ਸਾਡੇ ਬੱਚੇ ਚੰਗੀ ਵਿੱਦਿਆ ਹਾਸਲ ਕਰਕੇ ਆਪਣੇ ਖਿੱਤੇ ਤੇ ਸਾਡੇ ਦੇਸ਼ ਦਾ ਨਾਮ ਰੌਸ਼ਨ ਕਰਨ।

ਇਸ ਮੌਕੇ ਪ੍ਰਿੰਸੀਪਲ ਸ. ਭੁਪਿੰਦਰ ਸਿੰਘ ਬਰਾੜ ਸਕੂਲ ਫਰੀਦਕੋਟ, ਸਕੂਲ ਦਾ ਸਮੂਹ ਸਟਾਫ, ਪਿੰਡ ਦੇ ਸਰਪੰਚ ਹਰਜੀਤ ਸਿੰਘ, ਗੁਰਪ੍ਰੀਤ ਸਿੰਘ ਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।