ਫਾਜ਼ਿਲਕਾ 18 ਮਾਰਚ (ਪੰਜਾਬੀ ਖ਼ਬਰਨਾਮਾ):ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਅੱਜ ਚੋਣ ਤਿਆਰੀਆਂ ਸਬੰਧੀ ਇੱਥੇ ਇਲੈਕਸ਼ਨ ਸੈਲ ਦੇ ਸਟਾਫ ਨਾਲ ਬੈਠਕ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਆਦਰਸ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ ਅਤੇ ਡਿਫੇਸਮੈਂਟ ਆਫ ਪ੍ਰੋਪਰਟੀ ਐਕਟ ਦੀਆਂ ਹਦਾਇਤਾਂ ਅਤੇ ਆਦਰਸ਼ ਚੋਣ ਜਾਬਤੇ ਦੇ ਨਿਯਮਾਂ ਅਨੁਸਾਰ ਸਾਰੀਆਂ ਥਾਵਾਂ ਤੋਂ ਸਿਆਸੀ ਇਸ਼ਤਿਹਾਰਬਾਜ਼ੀ ਨੂੰ ਉਤਰਵਾਇਆ ਜਾ ਰਿਹਾ ਹੈ।
 ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਕਰਨ ਲਈ ਅਤੇ ਹੋਰ ਚੋਣ ਤਿਆਰੀਆਂ ਲਈ ਵੱਖ-ਵੱਖ ਟੀਮਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਅਤੇ ਇਹਨਾਂ ਟੀਮਾਂ ਵੱਲੋਂ ਲਗਾਤਾਰ ਨਿਯਮਾਂ ਅਨੁਸਾਰ ਚੌਕਸੀ ਰੱਖੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹਾ ਲੋਕ ਸਭਾ ਹਲਕਾ 10 ਫਿਰੋਜਪੁਰ ਦਾ ਹਿੱਸਾ ਹੈ ਅਤੇ ਇੱਥੇ ਮਤਦਾਨ ਆਖਰੀ ਪੜਾਅ ਵਿਚ ਹੋਣਾ ਹੈ। ਲੋਕ ਸਭਾ ਚੋਣਾਂ ਲਈ ਨਾਮਜਦਗੀਆਂ 7 ਮਈ ਤੋਂ ਸ਼ੁਰੂ ਹੋਣੀਆਂ ਹਨ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਸਵੀਪ ਗਤੀਵਿਧੀਆਂ ਨੂੰ ਤੇਜ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਮਤਦਾਨ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਤਹਿਸੀਲਦਾਰ ਚੋਣਾਂ ਸ੍ਰੀ ਬਲਵਿੰਦਰ ਸਿੰਘ, ਸ੍ਰੀ ਸਹਾਇਕ ਕਮਿਸ਼ਨਰ ਜਰਨਲ ਮਨਜੀਤ ਸਿੰਘ, ਡੀਟੀਸੀ ਮਨੀਸ਼ ਠੁਕਰਾਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।