15 ਅਗਸਤ 2024 : ਨਵੀਂ ਦਿੱਲੀ- ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਵਿੱਚ ਉਹ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਵਿੱਚ ਨਜ਼ਰ ਆ ਰਹੀ ਹੈ। ਉਨ੍ਹਾਂ ਨਾ ਸਿਰਫ ਆਪਣੇ ਸ਼ਾਨਦਾਰ ਲੁੱਕ ਨਾਲ ਸਗੋਂ ਆਪਣੀ ਦਮਦਾਰ ਅਦਾਕਾਰੀ ਨਾਲ ਵੀ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਫਿਲਮ ‘ਐਮਰਜੈਂਸੀ’ ਦਾ ਟ੍ਰੇਲਰ ਰਿਲੀਜ਼ ਹੁੰਦੇ ਹੀ ਮਸ਼ਹੂਰ ਹੋ ਗਿਆ ਸੀ। ਕੰਗਨਾ ਰਣੌਤ ਦੀ ਇਹ ਫਿਲਮ ਸਾਲ 1975 ‘ਚ ਦੇਸ਼ ‘ਚ ਲਗਾਈ ਗਈ ਐਮਰਜੈਂਸੀ ‘ਤੇ ਆਧਾਰਿਤ ਹੈ। ਫਿਲਮ ਦੇ ਟ੍ਰੇਲਰ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।
ਐਮਰਜੈਂਸੀ’ ਦੇ ਟ੍ਰੇਲਰ ‘ਚ ਇੰਦਰਾ ਗਾਂਧੀ ਦੇ ਸਿਆਸੀ ਸਫਰ ਦੀ ਝਲਕ ਦੇਖੀ ਜਾ ਸਕਦੀ ਹੈ। ਉਸਦੇ ਮਰਹੂਮ ਪਿਤਾ ਜਵਾਹਰ ਲਾਲ ਨਹਿਰੂ ਨਾਲ ਉਸਦਾ ਰਿਸ਼ਤਾ ਦਿਖਾਇਆ ਗਿਆ ਹੈ। ਇਸ ਦੇ ਨਾਲ ਹੀ ਟ੍ਰੇਲਰ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੰਦਰਾ ਗਾਂਧੀ ਨੇ ਆਪਣੇ ਕਰੀਅਰ ‘ਚ ਸਿਆਸੀ ਅਸ਼ਾਂਤੀ ਅਤੇ ਜੰਗ ਵਰਗੇ ਮਾਮਲਿਆਂ ਨੂੰ ਸੰਭਾਲਿਆ। ਟ੍ਰੇਲਰ ‘ਚ ਕੰਗਨਾ ਰਣੌਤ ਤੋਂ ਇਲਾਵਾ ਸ਼੍ਰੇਅਸ ਤਲਪੜੇ, ਸਤੀਸ਼ ਕੌਸ਼ਿਕ, ਮਿਲਿੰਦ ਸੋਮਨ ਵਰਗੇ ਸਿਤਾਰਿਆਂ ਦੀ ਝਲਕ ਵੀ ਨਜ਼ਰ ਆ ਰਹੀ ਹੈ।