(ਪੰਜਾਬੀ ਖ਼ਬਰਨਾਮਾ):ਮੋਹਾਲੀ ਵਿਚ ਐਨਕਾਉਂਟਰ ਦੀ ਖਬਰ ਹੈ। ਮੁੱਲਾਪੁਰ ‘ਚ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਹੈ। ਇਸ ਦੌਰਾਨ ਗੈਂਗਸਟਰ ਦੀਆਂ ਲੱਤਾਂ ਵਿਚ ਗੋਲੀਆਂ ਲੱਗੀਆਂ ਹਨ।
ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਬਾਈਕ ‘ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਜਿਸ ਵਿਚ ਇਕ ਮੁਲਜ਼ਮ ਦੇ ਲੱਤ ਅਤੇ ਦੂਜੇ ਦੀ ਵੱਖੀ ਵਿਚ ਗੋਲੀਆਂ ਲੱਗੀਆਂ ਹਨ।
ਦੋਵੇਂ ਮੋਹਾਲੀ ਜ਼ਿਲ੍ਹੇ ਦੇ ਵਸਨੀਕ ਦੱਸੇ ਜਾਂਦੇ ਹਨ ਜਿਨ੍ਹਾਂ ਨੇ ਦੋ ਦਿਨ ਪਹਿਲਾਂ ਬਾਊਂਸਰ ਨੂੰ ਗੋਲੀ ਮਾਰ ਦਿੱਤੀ ਸੀ।