12 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):-ਤਰਨਤਾਰਨ ਦੇ ਪੱਟੀ ‘ਚ ਵੱਡਾ ਐਨਕਾਊਂਟਰ ਹੋਇਆ ਹੈ। ਪੱਟੀ ਦੇ ਪਿੰਡ ਠੱਕਰਪੁਰਾ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ ਹੋਇਆ। ਜਿਸ ਤੋਂ ਬਾਅਦ ਬਦਮਾਸ਼ ਹਰਿੰਦਰ ਸਿੰਘ ਨੂੰ ਕਾਬੂ ਕਰ ਲਿਆ ਗਿਆ। ਇਹ ਬਦਮਾਸ਼ ਵਿਦੇਸ਼ ਬੈਠੇ ਗੈਂਗਸਟਰ ਪ੍ਰਭ ਦਾਸੂਵਾਲ ਦਾ ਗੁਰਗਾ ਹੈ। ਮੁਕਾਬਲੇ ‘ਚ ਬਦਮਾਸ਼ ਦੇ ਪੈਰ ‘ਚ ਗੋਲੀ ਲੱਗੀ ਹੈ।
ਮਿਲੀ ਜਾਣਕਾਰੀ ਅਨੁਸਾਰ ਹਰਿੰਦਰ ਸਿੰਘ ਕਈ ਮਾਮਲਿਆਂ ‘ਚ ਵਾਂਟੇਡ ਸੀ।
ਸੰਖੇਪ: ਤਰਨਤਾਰਨ ਦੇ ਪੱਟੀ ਵਿੱਚ ਪੁਲਿਸ ਅਤੇ ਬਦਮਾਸ਼ ਵਿੱਚ ਹੋਏ ਐਨਕਾਊਂਟਰ ਵਿੱਚ ਹਰਿੰਦਰ ਸਿੰਘ ਨੂੰ ਕਾਬੂ ਕਰ ਲਿਆ ਗਿਆ, ਜੋ ਕਿ ਗੈਂਗਸਟਰ ਪ੍ਰਭ ਦਾਸੂਵਾਲ ਦਾ ਗੁਰਗਾ ਸੀ।
