14 ਅਗਸਤ 2024: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਡਾਂਸਰ ਅਤੇ ਗਾਇਕਾ ਸਪਨਾ ਚੌਧਰੀ ਕਾਨੂੰਨੀ ਮੁਸੀਬਤ ਵਿੱਚ ਫਸ ਗਈ ਹੈ। ਇਸ ਖਬਰ ਨੂੰ ਪੜ੍ਹ ਪ੍ਰਸ਼ੰਸਕ ਵੀ ਹੈਰਾਨ ਹੋ ਰਹੇ ਹਨ। ਜਾਣਕਾਰੀ ਮੁਤਾਬਕ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਸਪਨਾ ਚੌਧਰੀ ਖਿਲਾਫ ਧੋਖਾਧੜੀ ਦੇ ਮਾਮਲੇ ‘ਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ।