ਚੰਡੀਗੜ੍ਹ, 31 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):–  ਖਨੌਰੀ ਮੋਰਚੇ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 36ਵੇਂ ਦਿਨ ਵੀ ਜਾਰੀ ਹੈ। ਡਾਕਟਰਾਂ ਦੀਆਂ ਟੀਮਾਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੇ ਖੂਨ ਦੇ ਨਮੂਨੇ ਅਤੇ ਹੋਰ ਸੈਂਪਲ ਲਏ ਹਨ ਜਿਨ੍ਹਾਂ ਦੀ ਸੈਂਪਲਾਂ ਦੀ ਰਿਪੋਰਟ ਕੱਲ੍ਹ ਆਵੇਗੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਵੀਡੀਓ ਸੰਦੇਸ਼ ਜਾਰੀ ਕਰਦਿਆਂ ‘ਪੰਜਾਬ ਬੰਦ’ ਨੂੰ ਪੂਰਨ ਸਹਿਯੋਗ ਦੇਣ ਲਈ ਸਮੂਹ ਵਰਗਾਂ ਅਤੇ ਜਥੇਬੰਦੀਆਂ ਦਾ ਤਹਿਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਤਿਹਾਸਕ ਬੰਦ ਦਰਸਾਉਂਦਾ ਹੈ ਕਿ ਅੱਜ ਕਿਸਾਨ ਵਰਗ ਹੀ ਨਹੀਂ ਸਗੋਂ ਸਾਰੇ ਵਰਗ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪਿਛਲੇ 10 ਦਿਨਾਂ ਤੋਂ ਹਰ ਰੋਜ਼ ਮੋਰਚੇ ਉੱਪਰ ਹਮਲੇ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਿਸਾਨਾਂ ਅਤੇ ਨੌਜਵਾਨਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਸਰਕਾਰ ਨੂੰ ਪਿੱਛੇ ਹਟਣ ਲਈ ਮਜਬੂਰ ਹੋਣਾ ਪੈਂਦਾ ਹੈ। ਉਨ੍ਹਾਂ ਕਿਸਾਨਾਂ ਅਤੇ ਨੌਜਵਾਨਾਂ ਨੂੰ ਕਿਸੇ ਵੀ ਸਮੇਂ ਢਿੱਲ ਨਾ ਦਿਖਾਉਣ ਦੀ ਅਪੀਲ ਕੀਤੀ ਅਤੇ ਵੱਧ ਤੋਂ ਵੱਧ ਗਿਣਤੀ ਵਿੱਚ ਮੋਰਚੇ ਵਿੱਚ ਜਲਦੀ ਤੋਂ ਜਲਦੀ ਪਹੁੰਚਣ ਲਈ ਕਿਹਾ। ਕਿਸਾਨ ਆਗੂਆਂ ਨੇ ਦੱਸਿਆ ਕਿ 4 ਜਨਵਰੀ ਨੂੰ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਖਨੌਰੀ ਕਿਸਾਨ ਮੋਰਚੇ ਉੱਪਰ ਪੁੱਜਣਗੇ ਅਤੇ ਜਿਸ ਲਈ ਹਰ ਪਿੰਡ ਵਿੱਚ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।