ਚੰਡੀਗੜ੍ਹ, 15 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਬੈਠੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਪ੍ਰੈਸ ਕਾਨਫਰੰਸ ਰਾਹੀ ਐਲਾਨ ਕੀਤਾ ਗਿਆ ਹੈ ਕਿ ਕੱਲ੍ਹ ਯਾਨੀ ਬੁੱਧਵਾਰ ਤੋਂ 111 ਕਿਸਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮਰਨ ਵਰਤ ‘ਤੇ ਬੈਠਣਗੇ। ਦੱਸ ਦੇਈਏ ਕਿ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ 50ਵਾਂ ਦਿਨ ਹੈ ਪਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਦੇ ਨਾਲ ਹੀ ਹੁਣ ਪੰਜਾਬ ਦੇ 111 ਕਿਸਾਨ ਹੋਰ ਮਰਨ ਵਰਤ ‘ਤੇ ਬੈਠਣ ਲੱਗੇ ਹਨ।

ਤੁਹਾਨੂੰ ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਬਾਰਡਰ ਉੱਤੇ ਚੱਲ ਰਹੇ ਖਨੌਰੀ ਮੋਰਚੇ ਵਿੱਚ ਮੰਗਲਵਾਰ ਨੂੰ ਵੱਡਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜਦੀ ਸਿਹਤ ਕਾਰਨ ਲਿਆ ਗਿਆ ਹੈ। ਹੁਣ ਕਿਸਾਨ ਆਗੂ ਡੱਲੇਵਾਲ ਦੇ ਨਾਲ 111 ਕਿਸਾਨ ਹੋਰ ਮਰਨ ਵਰਤ ਵਿਚ ਹਿੱਸਾ ਲੈਣਗੇ।

ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਉੱਤੇ ਬੈਠਿਆਂ 50 ਦਿਨ ਹੋ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਇਸੇ ਵਿਚਾਲੇ ਅੱਜ ਮੋਰਚੇ ਵਿੱਚ ਮੌਜੂਦ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਵੀ ਡੱਲੇਵਾਲ ਦੇ ਨਾਲ ਮਰਨ ਵਰਤ ਵਿੱਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੋਰਚੇ ਵਿੱਚ ਮੌਜੂਦ 111 ਕਿਸਾਨ ਮਰਨ ਵਰਤ ਕਰਨਗੇ। ਇਹ ਵਰਤ ਕੱਲ ਦੁਪਹਿਰੇ 2 ਵਜੇ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਕਾਲੇ ਕੱਪੜੇ ਪਾ ਕੇ ਮਰਨ ਵਰਤ ਕਰਨਗੇ। ਪਰ ਵੱਡਾ ਸਵਾਲ ਇਹ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇਗੀ ਜਾਂ ਨਹੀਂ।

ਸੰਖੇਪ:
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਹੈ ਕਿ 111 ਕਿਸਾਨ ਮਰਨ ਵਰਤ ‘ਤੇ ਬੈਠਣਗੇ। ਇਹ ਕਦਮ ਕਿਸਾਨਾਂ ਦੇ ਹੱਕਾਂ ਲਈ ਹੋ ਰਹੀ ਲੰਬੀ ਲੜਾਈ ਦਾ ਹਿੱਸਾ ਹੈ ਅਤੇ ਇਹ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਵਿਰੋਧ ਪ੍ਰਗਟ ਕਰਨ ਲਈ ਕੀਤਾ ਜਾ ਰਿਹਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।