ਫਿਰੋਜ਼ਪੁਰ, 3 ਜਨਵਰੀ 2024.
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੱਸਿਆ ਕਿ ਜ਼ਿਲ੍ਹੇ ਅੰਦਰ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹੋਏ ਫ਼ਸਲਾਂ, ਜਾਨੀ ਤੇ ਮਾਲੀ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀ ਰਾਸ਼ੀ ਵਜੋਂ ਫਿਰੋਜ਼ਪੁਰ ਜ਼ਿਲ੍ਹੇ ਨੂੰ ਹੁਣ ਤੱਕ ਮਿਲੀ ਰਾਸ਼ੀ ਪਾਰਦਰਸ਼ੀ ਢੰਗ ਨਾਲ ਆਮ ਲੋਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਵਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਨ੍ਹਾਂ ਕਿਸਾਨਾਂ/ਆਮ ਲੋਕਾਂ ਨੂੰ ਕੋਈ ਸ਼ਕਾਇਤ ਹੈ ਕਿ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਤਾਂ ਉਹ ਸਬੰਧਤ ਐਸ.ਡੀ.ਐਮ. ਦਫ਼ਤਰ ਨਾਲ ਤੁਰੰਤ ਰਾਬਤਾ ਕਾਇਮ ਕਰਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਡਟ ਕੇ ਲੋਕਾਂ ਨਾਲ ਖੜ੍ਹਾ ਹੈ ਅਤੇ ਸਮੁੱਚੇ ਨੁਕਸਾਨ ਬਣਦਾ ਯੋਗ ਮੁਆਵਜ਼ਾ ਦੇਵੇਗਾ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪੀੜ੍ਹਤ ਨੂੰ ਕਿਸੇ ਤਰ੍ਹਾਂ ਦੀ ਕੋਈ ਸ਼ਕਾਇਤ ਹੈ ਕਿ ਉਸ ਨੂੰ ਮੁਆਵਜ਼ਾ ਨਹੀਂ ਮਿਲਿਆ ਤਾਂ ਉਹ ਸਬੰਧਤ ਐਸ.ਡੀ.ਐਮ. ਕੋਲ ਪਹੁੰਚ ਕੇ ਆਪਣਾ ਪੱਖ ਰੱਖ ਸਕਦੇ ਹਨ ਅਤੇ ਯੋਗ ਮੁਆਵਜ਼ਾ ਪ੍ਰਾਪਤ ਕਰ ਸਕਦੇ ਹਨ।