crop selection

ਫ਼ਤਹਿਗੜ੍ਹ ਸਾਹਿਬ, 02 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਪੰਜਾਬ ਵਿੱਚ ਝੋਨੇ ਦੀਆਂ ਗੈਰ ਸਿਫਾਰਿਸ਼ ਹਾਈਬ੍ਰਿਡ ਕਿਸਮਾਂ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜੇਕਰ ਕੋਈ ਵਿਅਕਤੀ ਇਹਨਾਂ ਦੀ ਵਿਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਡਾ: ਗੁਰਨਾਮ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਦੇ ਮੰਤਵ ਨਾਲ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ, ਇਨ੍ਰਾਂ ਉਪਰਾਲਿਆਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਘੱਟ ਸਮੇਂ ਵਿੱਚ ਪੱਕ ਕੇ ਤਿਆਰ ਹੋਣ ਵਾਲੀਆਂ ਧਾਨ ਦੀਆਂ ਕਿਸਮਾਂ ਦੀ ਬਿਜਾਈ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਵਿਕਸਿਤ ਕਿਸਮਾਂ ਦੀ ਕਾਸ਼ਤ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ ਕਿਉਂਕਿ ਇਹ ਕਿਸਮਾਂ ਘੱਟ ਸਮੇਂ ਵਿੱਚ ਪੱਕ ਕੇ ਤਿਆਰ ਹੋ ਜਾਂਦੀਆਂ ਹਨ, ਜਿਸ ਨਾਲ ਪਾਣੀ ਦੀ ਬੱਚਤ ਹੁੰਦੀ ਹੈ।

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਨ੍ਹਾਂ ਕਿਸਮਾਂ ਦੇ ਮੰਡੀਕਰਨ ਵਿੱਚ ਵੀ ਕੋਈ ਦਿੱਕਤ ਨਹੀਂ ਆਉਂਦੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੇਵਲ ਰਜਿਸਟਰਡ ਬੀਜ ਡੀਲਰਾਂ ਤੋਂ ਹੀ ਬੀਜ ਖਰੀਦਿਆਂ ਜਾਵੇ ਅਤੇ ਇਸ ਦਾ ਬਿਲ ਜਰੂਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਿਫਾਰਿਸ਼ਸ਼ੁਦਾ ਕਿਸਮਾਂ ਦੀ ਕੁਆਲਿਟੀ ਚੈਕ ਕਰਨ ਲਈ ਬੀਜ ਡੀਲਰਾਂ ਦੇ ਸੈਂਪਲ ਭਰੇ ਜਾ ਰਹੇ ਹਨ ਤਾਂ ਕਿ ਕਿਸਾਨਾਂ ਨੂੰ ਮਿਆਰੀ ਬੀਜ ਉਪਲਬੱਧ ਹੋ ਸਕੇ। ਉਹਨਾਂ ਦੱਸਿਆ ਕਿ ਇਸ ਸਬੰਧੀ ਜਿਲ੍ਹੇ ਵਿੱਚ ਬੀਜ ਡੀਲਰਾਂ ਦੀ ਚੈਕਿੰਗ ਕਰਨ ਲਈ ਬਲਾਕ ਪੱਧਰ ਤੇ ਤੈਨਾਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਧਾਨ ਦੇ ਗੈਰ ਸਿਫਾਰਿਸ਼ ਹਾਈਬ੍ਰਿਡ ਬੀਜਾਂ ਦੀ ਵਿਕਰੀ ਨਾ ਕੀਤੀ ਜਾਵੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।