13 ਅਗਸਤ 2024 : ਸਮਾਜ ਸੇਵੀ ਆਗੂ ਗੁਰਜੀਤ ਕੌਰ ਦਾ ਆਪਣੇ ਜਵਾਈ ਖੇੜੀ ਵਾਲਾ ਬਾਬਾ (Baba Wala shot ) ਗੁਰਵਿੰਦਰ ਨਾਲ ਝਗੜਾ ਹੋਣ ’ਤੇ ਗੋਲੀ ਚੱਲਣ (ਸੱਸ ’ਤੇ ਚਲਾਈ ਗੋਲ਼ੀ) ਦਾ ਮਾਮਲਾ ਸਾਹਮਣੇ ਆਇਆ ਹੈ। ਝਗੜੇ ਦੌਰਾਨ ਜ਼ਖ਼ਮੀ ਹੋਏ ਬਾਬਾ ਗੁਰਵਿੰਦਰ ਸਿੰਘ ਖੇੜੀਵਾਲਾ , ਪ੍ਰਭਦੀਪ ਸਿੰਘ ਅਤੇ ਬਾਬੇ ਦੀ ਸੱਸ (mother in law) ਗੁਰਜੀਤ ਕੌਰ ਤੇ ਰਮਨਜੋਤ ਸਿੰਘ ਨੂੰ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।
ਇਲਾਜ ਅਧੀਨ ਗੁਰਜੀਤ ਕੌਰ ਅਤੇ ਰਮਨਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਇਕ ਸਾਲ ਪਹਿਲਾਂ ਖੇੜੀ ਵਾਲੇ ਬਾਬੇ ਗੁਰਵਿੰਦਰ ਨਾਲ ਵਿਆਹ ਹੋਇਆ (married to Kheri Baba Gurwinder) ਸੀ ਪਰ ਉਹ ਉਦੋਂ ਤੋਂ ਹੀ ਉਨ੍ਹਾਂ ਤੋਂ ਦਾਜ ਦੀ ਮੰਗ (daughter by demanding dowry) ਕਰਦਾ ਆਇਆ ਤੇ ਸੋਮਵਾਰ ਨੂੰ ਉਹ ਉਨ੍ਹਾਂ ਦੇ ਘਰ ਆਇਆ ਤੇ ਕਥਿਤ ਤੌਰ ’ਤੇ ਉਸ ਨੇ ਪਰਿਵਾਰ ’ਤੇ ਹਮਲਾ ਕਰ ਦਿੱਤਾ ਤੇ ਗੋਲੀ ਚਲਾ ਦਿੱਤੀ ਜਿਸ ਦੌਰਾਨ ਇੱਕ ਗੋਲੀ ਉਸ ਦੇ ਪੱਟ ਵਿੱਚ ਲੱਗੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇੱਕ ਵਾਰ ਉਨ੍ਹਾਂ ਨੇ ਹਮਲਾ ਕੀਤਾ ਸੀ ਤੇ ਉਹਨਾਂ ਵੱਲੋਂ 112 ’ਤੇ ਪੁਲਿਸ ਨੂੰ ਕਾਲ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ। ਉਨਾਂ ਦੱਸਿਆ ਕਿ ਉਹ ਲਗਾਤਾਰ ਉਨ੍ਹਾਂ ਨੂੰ ਇਕ ਮੋਸਟ ਵਾਂਟਿਡ ਗੈਂਗਸਟਰ ਦੀਆਂ ਧਮਕੀਆਂ ਵੀ ਦਿੰਦਾ ਆਇਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਅਤੇ ਉਕਤ ਬਾਬੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਦੂਜੇ ਪਾਸੇ ਜਦੋਂ ਬਾਬੇ ਗੁਰਵਿੰਦਰ ਖੇੜੀ ਵਾਲੇ (Baba Gurvinder Kheri Wale) ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਬਾਬੇ ਗੁਰਵਿੰਦਰ ਸਿੰਘ ਦੇ ਭਰਾ ਪ੍ਰਭਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਭਰਜਾਈ ਕੁਝ ਮਹੀਨਿਆਂ ਤੋਂ ਪੇਕੇ ਘਰ ਆਈ ਹੋਈ ਹੈ ਤੇ ਅੱਜ ਉਸ ਦਾ ਭਰਾ ਆਪਣੀ ਭਰਜਾਈ ਦੀ ਨਾਨੀ ਅਤੇ ਨਾਲ ਇੱਕ ਹੋਰ ਬਜ਼ੁਰਗ ਔਰਤ ਨੂੰ ਨਾਲ ਲੈ ਕੇ ਆਪਣੀ ਘਰਵਾਲੀ ਨੂੰ ਵਾਪਸ ਘਰ ਲਿਜਾਣ ਲਈ ਆਏ ਤਾਂ ਉਸ ਦੇ ਸਾਲੇ ਨੇ ਉ੍ਨ੍ਹਾਂ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਗੁਰਵਿੰਦਰ ਬਾਬਾ ਵੀ ਜ਼ਖਮੀ ਹੋ ਗਿਆ ਜੋ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਇਸ ਸਬੰਧੀ ਡੀਐੱਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਖੇੜੀ ਵਾਲੇ ਅਤੇ ਗੁਰਜੀਤ ਕੌਰ ਦਾ ਆਪਸੀ ਝਗੜਾ ਹੋਇਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਜੀਤ ਕੌਰ ਦੇ ਗੋਲੀ ਲੱਗੀ ਹੈ ਜਿਸ ਨੂੰ 32 ਹਸਪਤਾਲ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਹੈ ਗੋਲੀ ਕਿਸ ਵੱਲੋਂ ਚਲਾਈ ਗਈ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।