ਫਾਜ਼ਿਲਕਾ, 05 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਵਿਸ਼ਵ ਵਾਤਾਵਰਣ ਦਿਵਸ ਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਸਕੂਲ ਵਿੱਚ ਪੌਦੇ ਲਗਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਜੇ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਵਿਸਵ ਵਾਤਾਵਰਨ ਦਿਵਸ ਮਨਾਉਂਦਿਆਂ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਸਕੂਲਾਂ ਵਿੱਚ ਪੌਦੇ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੌਦੇ ਲਗਾਉਣ ਤੋ ਬਾਅਦ ਉਹਨਾਂ ਦੀ ਸਾਭ ਸੰਭਾਲ ਕਰਨਾ ਵੀ ਜਰੂਰੀ ਹੈ । ਉਹਨਾਂ ਕਿਹਾ ਕਿ ਪੌਦੇ ਆਕਸੀਜਨ ਦਾ ਭੰਡਾਰ ਹਨ। ਉਹਨਾਂ ਕਿਹਾ ਕਿ ਸਮੂਹ ਸਕੂਲ ਮੁੱਖੀਆ ਅਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਨਾਲ ਨਾਲ ਖੇਤਰ ਦੇ ਲੋਕਾਂ ਨੂੰ ਪੌਦੇ ਲਗਾਉਣ ਅਤੇ ਸਾਂਭ ਸੰਭਾਲ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਕਿਹਾ ਕਿ ਗਲੋਬਲ ਵਾਰਮਿੰਗ ਤੋਂ ਧਰਤੀ ਨੂੰ ਬਚਾਉਣ ਲਈ ਪੌਦੇ ਸਹਾਈ ਹੋਣਗੇ।
ਇਸ ਪ੍ਰੋਗਰਾਮ ਦੀ ਸਫਲਤਾ ਲਈ ਸਮੂਹ ਬੀਐਨਓ, ਬੀਪੀਈਓ,ਕਲੱਸਟਰ ਇੰਚਾਰਜ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।
